ਫਰੀਦਕੋਟ/ਬਿਊਰੋ ਨਿਊਜ਼
ਅੱਜ ਫਰੀਦਕੋਟ ਵਿਚ ਅਣਪਛਾਤੇ ਵਿਅਕਤੀਆਂ ਨੇ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਲਾਲ ਸਿੰਘ ਭੁੱਲਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਜਾਣਕਾਰੀ ਮਿਲੀ ਹੈ ਕਿ ਦੋ ਨਕਾਬਪੋਸ਼ ਨੌਜਵਾਨਾਂ ਨੇ ਗੁਰਲਾਲ ਸਿੰਘ ਉੱਪਰ ਗੋਲੀਆਂ ਚਲਾਈਆਂ ਤੇ ਕਰੀਬ ਛੇ ਗੋਲੀਆਂ ਉਸਦੇ ਵੱਜੀਆਂ। ਇਸ ਤੋਂ ਬਾਅਦ ਹਮਲਾਵਰ ਮੋਟਰਸਾਈਕਲ ‘ਤੇ ਫ਼ਰਾਰ ਹੋ ਗਏ। ਘਟਨਾ ਤੋਂ ਬਾਅਦ ਜ਼ਿਲ੍ਹਾ ਪੁਲਿਸ ਮੁਖੀ ਸਵਰਨਦੀਪ ਸਿੰਘ ਨੇ ਮੌਕੇ ਦਾ ਦੌਰਾ ਕਰਨ ਤੋਂ ਬਾਅਦ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Check Also
ਨਾਗੇਸ਼ਵਰ ਰਾਓ ਹੋਣਗੇ ਪੰਜਾਬ ਵਿਜੀਲੈਂਸ ਬਿਊਰੋ ਦੇ ਨਵੇਂ ਮੁਖੀ
ਆਈਪੀਐਸ ਵਰਿੰਦਰ ਕੁਮਾਰ ਨੂੰ ਅਹੁਦੇ ਤੋਂ ਹਟਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਅੱਜ ਵੱਡਾ ਪ੍ਰਸ਼ਾਸਨਿਕ …