ਬਿਕਰਮ ਸਿੰਘ ਮਜੀਠੀਆ ਨੇ ਕਿਹਾ – ਭਾਰਤ ਸਰਕਾਰ ਨੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਪਹੁੰਚਾਈ ਠੇਸ
ਅੰਮ੍ਰਿਤਸਰ/ਬਿਊਰੋ ਨਿਊਜ਼
ਸ੍ਰੀ ਨਨਕਾਣਾ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦੇ ਜਥੇ ‘ਤੇ ਰੋਕ ਲਾ ਕੇ ਭਾਰਤ ਸਰਕਾਰ ਨੇ ਕਿਸਾਨੀ ਸੰਘਰਸ਼ ਦਾ ਗੁੱਸਾ ਕੱਢਿਆ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਅੰਮ੍ਰਿਤਸਰ ਵਿਚ ਕੀਤਾ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੇ ਸ੍ਰੀ ਨਨਕਾਣਾ ਸਾਹਿਬ ਵਿਖੇ ਜਾਣ ਵਾਲੇ ਜਥੇ ‘ਤੇ ਰੋਕ ਲਾ ਕੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਭਾਰੀ ਠੇਸ ਪਹੁੰਚਾਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਸ ਕਾਰਵਾਈ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਅਤੇ ਸਮੁੱਚੀ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ ਅਪਮਾਨਿਤ ਕੀਤਾ ਹੈ। ਮਜੀਠੀਆ ਨੇ ਇਹ ਵੀ ਕਿਹਾ ਕਿ ਪੰਜਾਬ ਦੀ ਜਨਤਾ ਨੇ ਮਿਊਂਸੀਪਲ ਚੋਣਾਂ ਵਿਚ ਸਪੱਸ਼ਟ ਸੰਕੇਤ ਦੇ ਦਿੱਤਾ ਹੈ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਪਾਰਟੀ ਵਿਚਾਲੇ ਸਿੱਧਾ ਮੁਕਾਬਲਾ ਹੋਵੇਗਾ।
Check Also
ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ
ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …