Breaking News
Home / ਪੰਜਾਬ / ਨਨਕਾਣਾ ਸਾਹਿਬ ਜਾਣ ਵਾਲੇ ਜਥੇ ਨੂੰ ਕੇਂਦਰ ਦੀ ਮੋਦੀ ਸਰਕਾਰ ਨੇ ਨਹੀਂ ਦਿੱਤੀ ਇਜਾਜ਼ਤ

ਨਨਕਾਣਾ ਸਾਹਿਬ ਜਾਣ ਵਾਲੇ ਜਥੇ ਨੂੰ ਕੇਂਦਰ ਦੀ ਮੋਦੀ ਸਰਕਾਰ ਨੇ ਨਹੀਂ ਦਿੱਤੀ ਇਜਾਜ਼ਤ

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ – ਪਾਕਿ ਗੁਰਦੁਆਰਾ ਕਮੇਟੀ ਨੇ ਵਾਹਗਾ ਬਾਰਡਰ ‘ਤੇ ਸ਼ਰਧਾਲੂਆਂ ਦੀ ਕੀਤੀ ਉਡੀਕ
ਅੰਮ੍ਰਿਤਸਰ/ਬਿਊਰੋ ਨਿਊਜ਼
ਸਾਕਾ ਨਨਕਾਣਾ ਸਾਹਿਬ ਦੇ ਸ਼ਤਾਬਦੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਭਾਰਤ ਸਰਕਾਰ ਨੇ ਐਨ ਆਖਰੀ ਮੌਕੇ ਪਾਕਿਸਤਾਨ ਜਾਣ ਤੋਂ ਰੋਕ ਦਿੱਤਾ। ਇਸ ਕਰਕੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਨਹੀਂ ਜਾ ਸਕਿਆ। ਇਸਦੇ ਚੱਲਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਜਥੇ ਨੂੰ ਪਾਕਿਸਤਾਨ ਜਾਣ ਦੀ ਇਜਾਜ਼ਤ ਨਾ ਦੇਣ ਦੀ ਕਾਰਵਾਈ ਸਬੰਧੀ ਕੇਂਦਰ ਸਰਕਾਰ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਵਾਹਗਾ ਬਾਰਡਰ ‘ਤੇ ਸਿੱਖ ਜਥੇ ਦੀ ਉਡੀਕ ਵੀ ਕੀਤੀ।

Check Also

ਸੁਖਬੀਰ ਬਾਦਲ ਨੂੰ  ਪ੍ਰਧਾਨਗੀ ਤੋਂ ਹਟਾਉਣ ਦੀ ਮੰਗ ਹੋਈ ਹੋਰ ਤੇਜ਼

ਚੰਦੂਮਾਜਰਾ ਬੋਲੇ : ਸੁਖਬੀਰ ਬਾਦਲ ਦੀ ਅਗਵਾਈ ਨੂੰ ਪਸੰਦ ਨਹੀਂ ਕਰਦੇ ਲੋਕ ਚੰਡੀਗੜ੍ਹ/ਬਿਊਰੋ ਨਿਊਜ਼ : …