ਰੰਧਾਵਾ ਬੋਲੇ – ਕੈਪਟਨ ਅਮਰਿੰਦਰ ਹੀ ਪੰਜਾਬ ਦੇ ਅਸਲ ਕਪਤਾਨ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ਵਿਚ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਨਗਰ ਕੌਂਸਲ ਚੋਣਾਂ ਵਿਚ ਕਾਂਗਰਸ ਦੀ ਹੂੰਝਾ ਫੇਰ ਜਿੱਤ ਲਈ ਕੈਪਟਨ ਅਮਰਿੰਦਰ ਸਿੰਘ ਸਿਰ ਸਿਹਰਾ ਬੰਨ੍ਹਿਆ ਹੈ। ਰੰਧਾਵਾ ਨੇ ਕਿਹਾ ਕਿ ਜਨਤਾ ਨੇ ਸਪੱਸ਼ਟ ਸੁਨੇਹਾ ਦਿੱਤਾ ਹੈ ਕਿ ਪੰਜਾਬ ਦਾ ਅਸਲ ਕਪਤਾਨ ਕੌਣ ਹੈ। ਰੰਧਾਵਾ ਨੇ ਇਨ੍ਹਾਂ ਚੋਣ ਨਤੀਜਿਆਂ ਨੂੰ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਦਾ ਸੈਮੀ ਫਾਈਨਲ ਦੱਸਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸੂਝਵਾਨ ਵੋਟਰਾਂ ਨੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ‘ਤੇ ਮੋਹਰ ਲਗਾਈ ਹੈ ਅਤੇ ਕੈਪਟਨ ਅਮਰਿੰਦਰ ਸਭ ਤੋਂ ਵੱਧ ਕੱਦਾਵਰ ਨੇਤਾ ਬਣ ਕੇ ਉਭਰੇ ਹਨ। ਕੈਬਨਿਟ ਮੰਤਰੀ ਰੰਧਾਵਾ ਨੇ ਕਿਹਾ ਕਿ ਭਾਜਪਾ ਪੰਜਾਬ ਵਿਚ ਸਿਆਸੀ ਨਕਸ਼ੇ ਤੋਂ ਮਿਟਦੀ ਜਾ ਰਹੀ ਹੈ ਅਤੇ ਭਾਜਪਾ ਦਾ ਕਮਲ ਪੂਰੀ ਤਰ੍ਹਾਂ ਮੁਰਝਾਉਂਦਾ ਜਾ ਰਿਹਾ ਹੈ।
Check Also
ਸ਼ੋ੍ਰਮਣੀ ਅਕਾਲੀ ਦਲ ਦਾ ਪ੍ਰਧਾਨ ਬਣਨ ਤੋਂ ਬਾਅਦ ਬੋਲੇ ਸੁਖਬੀਰ ਬਾਦਲ
ਕਿਹਾ : ਅਕਾਲੀ ਦਲ ਕਿਸੇ ਪਰਿਵਾਰ ਦੀ ਪਾਰਟੀ ਨਹੀਂ ਸਗੋਂ ਇਹ ਪੰਜਾਬ ਦੀ ਅਸਲ ਪਾਰਟੀ …