ਅਕਾਲੀ ਦਲ ਅਤੇ ਭਾਜਪਾ ਖਾਤਾ ਵੀ ਨਹੀਂ ਖੋਲ੍ਹ ਸਕੀ
ਮੁਹਾਲੀ/ਬਿਊਰੋ ਨਿਊਜ਼
ਪੰਜਾਬ ਵਿਚ ਨਗਰ ਨਿਗਮ ਚੋਣਾਂ ਵਿਚ ਕਾਂਗਰਸ ਨੇ ਵੱਡੀ ਜਿੱਤ ਦਰਜ ਕੀਤੀ ਹੈ। ਧਿਆਨ ਰਹੇ ਕਿ ਨਿਗਮ ਨਿਗਮ ਚੋਣਾਂ ਲਈ ਪਈਆਂ ਵੋਟਾਂ ਦੇ ਨਤੀਜੇ ਲੰਘੇ ਕੱਲ੍ਹ ਐਲਾਨ ਦਿੱਤੇ ਗਏ ਸਨ। ਮੁਹਾਲੀ ਵਿਚ ਲੰਘੇ ਕੱਲ੍ਹ ਦੋ ਬੂਥਾਂ ‘ਤੇ ਦੁਬਾਰਾ ਵੋਟਿੰਗ ਸੀ, ਜਿਸ ਕਰਕੇ ਮੁਹਾਲੀ ਦੇ ਸਾਰੇ ਨਤੀਜੇ ਅੱਜ ਹੀ ਐਲਾਨੇ ਗਏ ਹਨ। ਇਸ ਦੇ ਚੱਲਦਿਆਂ ਮੁਹਾਲੀ ਨਗਰ ਨਿਗਮ ਦੇ 50 ਵਾਰਡਾਂ ਲਈ ਪਈਆਂ ਵੋਟਾਂ ਵਿੱਚ ਅਕਾਲੀ ਦਲ ਅਤੇ ਭਾਜਪਾ ਦਾ ਮੁਕੰਮਲ ਸਫਾਇਆ ਹੋ ਗਿਆ ਹੈ। ਕਾਂਗਰਸ ਨੂੰ 37 ਤੇ ਆਜ਼ਾਦ ਉਮੀਦਵਾਰਾਂ ਨੂੰ 13 ਸੀਟਾਂ ਮਿਲੀਆਂ, ਜਦੋਂ ਕਿ ਆਮ ਆਦਮੀ ਪਾਰਟੀ ਨੇ ਚੋਣ ਨਹੀਂ ਲੜੀ। ਸਾਬਕਾ ਮੇਅਰ ਕੁਲਵੰਤ ਸਿੰਘ ਵੀ ਚੋਣ ਹਾਰ ਗਏ। ਮੁਹਾਲੀ ਵਿੱਚ ਕਾਂਗਰਸ ਲਈ ਆਪਣਾ ਮੇਅਰ ਬਣਾਉਣ ਦਾ ਰਾਹ ਵੀ ਸਾਫ ਹੋ ਗਿਆ ਹੈ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …