24.3 C
Toronto
Tuesday, June 23, 2026
spot_img
Homeਪੰਜਾਬਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਸ਼ਾਂਤੀਪੂਰਨ ਰਿਹਾ

ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਸ਼ਾਂਤੀਪੂਰਨ ਰਿਹਾ

ਪੰਜਾਬ ਤੇ ਹਰਿਆਣਾ ਵਿਚ ਰੇਲ ਰੋਕੋ ਅੰਦੋਲਨ ਨੂੰ ਭਰਵਾਂ ਹੁੰਗਾਰਾ
ਚੰਡੀਗੜ੍ਹ/ਬਿਊਰੋ ਨਿਊਜ਼
ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਵਿਵਾਦਤ ਤਿੰਨ ਨਵੇਂ ਖੇਤੀ ਕਾਨੂੰਨਾਂ ਖਿਲਾਫ ਕਿਸਾਨੀ ਸੰਘਰਸ਼ ਲਗਾਤਾਰ ਜਾਰੀ ਹੈ। ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨੀ ਸੰਘਰਸ਼ ਨੂੰ ਤਿੰਨ ਮਹੀਨੇ ਹੋਣ ਵਾਲੇ ਹਨ। ਇਨ੍ਹਾਂ ਖੇਤੀ ਕਾਨੂੰਨਾਂ ਖਿਲਾਫ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਰੇਲ ਰੋਕੇ ਅੰਦੋਲਨ ਦੇ ਸੱਦੇ ਤਹਿਤ ਅੱਜ ਦੁਪਹਿਰੇ 12 ਵਜੇ ਤੋਂ ਸ਼ਾਮ 4 ਵਜੇ ਤੱਕ ਭਾਰਤ ਵਿਚ ਰੇਲਾਂ ਰੋਕੀਆਂ ਗਈਆਂ। ਇਸ ਰੇਲ ਰੋਕੋ ਅੰਦੋਲਨ ਨੂੰ ਪੰਜਾਬ ਅਤੇ ਹਰਿਆਣਾ ਵਿਚ ਭਰਵਾਂ ਹੁੰਗਾਰਾ ਮਿਲਿਆ। ਰਾਜਸਥਾਨ ਵਿਚ ਵੀ ਰੇਲ ਰੋਕੋ ਅੰਦੋਲਨ ਦਾ ਅਸਰ ਦੇਖਿਆ ਗਿਆ। ਜ਼ਿਕਰਯੋਗ ਹੈ ਕਿ ਕਿਸਾਨ ਅੱਜ ਸਵੇਰ ਤੋਂ ਹੀ ਰੇਲ ਦੀਆਂ ਲਾਈਨਾਂ ‘ਤੇ ਪਹੁੰਚ ਗਏ ਸਨ ਅਤੇ ਕਿਸਾਨ ਜਥੇਬੰਦੀਆਂ ਵਲੋਂ ਦਿੱਤੇ ਗਏ ਸੱਦੇ ਅਨੁਸਾਰ 12 ਵਜੇ ਤੋਂ 4 ਵਜੇ ਤੱਕ ਰੇਲਾਂ ਰੋਕੀਆਂ ਗਈਆਂ। ਸਭ ਤੋਂ ਰਾਹਤ ਦੀ ਗੱਲ ਇਹ ਰਹੀ ਕਿ ਇਹ ਅੰਦੋਲਨ ਬਿਲਕੁਲ ਹੀ ਸ਼ਾਂਤੀਪੂਰਨ ਰਿਹਾ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਦੀ ਕੋਈ ਖਬਰ ਨਹੀਂ ਹੈ।

RELATED ARTICLES
POPULAR POSTS