ਨਵੀਂ ਦਿੱਲੀ/ਬਿਊਰੋ ਨਿਊਜ਼
ਮੱਧ ਪ੍ਰਦੇਸ਼ ਦੇ ਸਿੱਧੀ ਵਿਚ ਅੱਜ ਸਵੇਰੇ ਦਰਦਨਾਕ ਹਾਦਸਾ ਵਾਪਰ ਗਿਆ। ਸਿੱਧੀ ਨੇੜਲੇ ਰਾਮਪੁਰ ਨੈਕਿਨ ਇਲਾਕੇ ਵਿਚ ਸਵਾਰੀਆਂ ਨਾਲ ਭਰੀ ਬੱਸ ਨਹਿਰ ਵਿਚ ਡਿੱਗ ਪਈ, ਜਿਸ ਨਾਲ 50 ਤੋਂ ਵੱਧ ਵਿਅਕਤੀਆਂ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕਾਂ ਵਿਚ ਜ਼ਿਆਦਾਤਰ ਨਰਸਿੰਗ ਦੇ ਵਿਦਿਆਰਥੀ ਸ਼ਾਮਲ ਹਨ। ਛੇ ਵਿਅਕਤੀਆਂ ਦੀ ਜਾਨ ਬਚ ਵੀ ਗਈ ਹੈ, ਜੋ ਤੈਰ ਕੇ ਬਾਹਰ ਨਿਕਲ ਗਏ।ਦੱਸਿਆ ਗਿਆ ਕਿ ਬੱਸ ਦਾ ਡਰਾਈਵਰ ਵੀ ਤੈਰ ਕੇ ਬਾਹਰ ਨਿਕਲ ਗਿਆ ਅਤੇ ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ। ਮੱਧ ਪ੍ਰਦੇਸ਼ ਸਰਕਾਰ ਨੇ ਬੱਸ ਹਾਦਸੇ ਵਿਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨੂੰ ਪੰਜ-ਪੰਜ ਲੱਖ ਰੁਪਏ ਦੀ ਸਹਾਇਤਾ ਦੇਣ ਐਲਾਨ ਕੀਤਾ ਹੈ।
Check Also
ਮਨੀਸ਼ ਸਿਸੋਦੀਆ ਨੇ ਪ੍ਰਧਾਨ ਮੰਤਰੀ ਮੋਦੀ ਦੇ ਭਾਸ਼ਣ ’ਤੇ ਚੁੱਕੇ ਸਵਾਲ
ਕਿਹਾ : ਟਰੰਪ ਨੇ ਵਪਾਰ ਸਬੰਧੀ ਡਰਾਵਾ ਦੇ ਕੇ ਭਾਰਤ ਨੂੰ ਜੰਗਬੰਦੀ ਲਈ ਤਿਆਰ …