ਹਿਸਾਰ/ਬਿਊਰੋ ਨਿਊਜ਼ : ਹਰਿਆਣਾ ਪੁਲਿਸ ਨੇ ਭਾਰਤ ਦੇ ਸਾਬਕਾ ਕ੍ਰਿਕਟ ਖਿਡਾਰੀ ਯੁਵਰਾਜ ਸਿੰਘ ‘ਤੇ ਕੇਸ ਦਰਜ ਕੀਤਾ ਹੈ। ਇਹ ਕੇਸ ਯੁਵਰਾਜ ਵਲੋਂ ਭਾਰਤੀ ਗੇਂਦਬਾਜ਼ ਯੁਜਵੇਂਦਰ ਚਾਹਲ ਖਿਲਾਫ ਜਾਤੀਸੂਚਕ ਸ਼ਬਦ ਕਹਿਣ ਦੇ ਆਰੋਪ ਹੇਠ ਦਰਜ ਕੀਤਾ ਗਿਆ ਹੈ। ਯੁਵਰਾਜ ਨੇ ਪਿਛਲੇ ਸਾਲ ਇੰਸਟਾਗਰਾਮ ‘ਤੇ ਰੋਹਿਤ ਸ਼ਰਮਾ ਨਾਲ ਗੱਲਬਾਤ ਕਰਦਿਆਂ ਚਾਹਲ ਖਿਲਾਫ ਟਿੱਪਣੀਆਂ ਕੀਤੀਆਂ ਸਨ ਪਰ ਬਾਅਦ ਵਿਚ ਇਸ ਮਾਮਲੇ ‘ਤੇ ਮੁਆਫ਼ੀ ਮੰਗ ਲਈ ਸੀ। ਇਸ ਸਬੰਧ ਵਿਚ ਵਕੀਲ ਰਜਤ ਕਾਲਸਨ ਨੇ ਹਾਂਸੀ ਪੁਲਿਸ ਸਟੇਸ਼ਨ ਵਿਚ ਸ਼ਿਕਾਇਤ ਦਰਜ ਕਰਵਾਈ ਸੀ ਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਤੋਂ ਕਾਰਵਾਈ ਦੀ ਮੰਗ ਕੀਤੀ ਸੀ। ਉਨ੍ਹਾਂ ਕਿਹਾ ਸੀ ਕਿ ਯੁਵਰਾਜ ਦੀਆਂ ਟਿੱਪਣੀਆਂ ਨਾਲ ਦਲਿਤ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ ਹੈ ਜਿਸ ਤੋਂ ਬਾਅਦ ਹਰਿਆਣਾ ਦੇ ਗ੍ਰਹਿ ਮੰਤਰੀ ਨੇ ਡਾਇਰੈਕਟਰ ਜਨਰਲ ਨੂੰ ਕਾਰਵਾਈ ਕਰਨ ਦੀ ਹਦਾਇਤ ਕੀਤੀ ਸੀ।
Check Also
ਭਾਰਤ ਨੇ ਆਸਟਰੇਲੀਆ ਨੂੰ ਟੈਸਟ ਮੈਚ ’ਚ ਵੱਡੇ ਫਰਕ ਨਾਲ ਹਰਾਇਆ
ਜਸਪ੍ਰੀਤ ਬੁਮਰਾਹ ਨੂੰ ਮਿਲਿਆ ਮੈਨ ਆਫ ਦਾ ਮੈਚ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕ੍ਰਿਕਟ ਟੀਮ ਨੇ …