ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਦੀ ਅਦਾਲਤ ਨੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਸਟੂਡੈਂਟਸ ਯੂਨੀਅਨ (ਜੇਐੱਨਯੂਐੱਸਯੂ) ਦੇ ਸਾਬਕਾ ਪ੍ਰਧਾਨ ਕਨ੍ਹੱਈਆ ਕੁਮਾਰ ਅਤੇ 9 ਹੋਰਾਂ ਖਿਲਾਫ ਸਾਲ 2016 ਦੇ ਦੇਸ਼ਧ੍ਰੋਹ ਮਾਮਲੇ ਵਿੱਚ ਦਾਇਰ ਚਾਰਜਸ਼ੀਟ ਦਾ ਨੋਟਿਸ ਲਿਆ ਹੈ। ਅਦਾਲਤ ਨੇ ਇਨ੍ਹਾਂ ਸਾਰਿਆਂ ਨੂੰ 15 ਮਾਰਚ ਨੂੰ ਤਲਬ ਕਰ ਲਿਆ ਹੈ। ਸੂਤਰਾਂ ਨੇ ਦੱਸਿਆ ਕਿ ਚੀਫ ਮੈਟਰੋਪੋਲੀਟਨ ਮੈਜਿਸਟਰੇਟ ਪੰਕਜ ਸ਼ਰਮਾ ਨੇ ਚਾਰਜਸ਼ੀਟ ਦਾ ਨੋਟਿਸ ਲਿਆ। ਇਸ ਮਾਮਲੇ ਵਿੱਚ ਯੂਨੀਵਰਸਿਟੀ ਦਾ ਸਾਬਕਾ ਵਿਦਿਆਰਥੀ ਉਮਰ ਖ਼ਾਲਿਦ, ਅਨਿਰਬਾਨ ਭੱਟਾਚਾਰੀਆ, ਆਕਿਬ ਹੁਸੈਨ, ਮੁਜੀਬ ਹੁਸੈਨ, ਉਮਰ ਗੁੱਲ, ਰਈਆ ਰਸੂਲ, ਬਸ਼ੀਰ ਬੱਟ ਤੇ ਬਸ਼ਾਰਤ ਸ਼ਾਮਲ ਹਨ।
Check Also
ਭਾਰਤੀ ਜਲ ਸੈਨਾ ਨੂੰ ਮਿਲਣਗੇ 26 ਮਰੀਨ ਰਾਫੇਲ ਲੜਾਕੂ ਜਹਾਜ਼
ਚੀਨ ਨਾਲ ਮੁਕਾਬਲਾ ਕਰਨ ਲਈ ਹਿੰਦ ਮਹਾਂਸਾਗਰ ’ਚ ਕੀਤੇ ਜਾਣਗੇ ਤਾਇਨਾਤ ਨਵੀਂ ਦਿੱਲੀ/ਬਿਊਰੋ ਨਿਊਜ਼ : …