5.3 C
Toronto
Monday, March 30, 2026
spot_img
Homeਭਾਰਤਦੀਪ ਸਿੱਧੂ ਦਾ ਪੁਲਿਸ ਰਿਮਾਂਡ 7 ਦਿਨ ਹੋਰ ਵਧਾਇਆ

ਦੀਪ ਸਿੱਧੂ ਦਾ ਪੁਲਿਸ ਰਿਮਾਂਡ 7 ਦਿਨ ਹੋਰ ਵਧਾਇਆ

ਦਿੱਲੀ ਪੁਲਿਸ ਦਾ ਆਰੋਪ ਹੈ ਕਿ ਦੀਪ ਸਿੱਧੂ ਨੇ ਲਾਲ ਕਿਲ੍ਹੇ ‘ਤੇ ਹਿੰਸਾ ਭੜਕਾਈ
ਨਵੀਂ ਦਿੱਲੀ/ਬਿਊਰੋ ਨਿਊਜ਼ : ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਸੰਘਰਸ਼ ਕਰ ਰਹੇ ਕਿਸਾਨਾਂ ਨੇ 26 ਜਨਵਰੀ ਨੂੰ ਨਵੀਂ ਦਿੱਲੀ ਵਿਖੇ ਜੋ ਟਰੈਕਟਰ ਪਰੇਡ ਕੱਢੀ ਸੀ, ਉਸ ਸਬੰਧੀ ਦੀਪ ਸਿੱਧੂ ‘ਤੇ ਹਿੰਸਾ ਭੜਕਾਉਣ ਦੇ ਆਰੋਪ ਲੱਗੇ ਸਨ। ਜਿਸ ਨੂੰ ਲੈ ਕੇ ਦੀਪ ਸਿੱਧੂ ਨੂੰ ਦਿੱਲੀ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਸੀ ਅਤੇ ਅਦਾਲਤ ਵਲੋਂ ਉਸ ਨੂੰ 7 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਸੀ।
ਮੰਗਲਵਾਰ ਨੂੰ ਦੀਪ ਸਿੱਧੂ ਦਾ ਪੁਲਿਸ ਰਿਮਾਂਡ ਖਤਮ ਹੋ ਗਿਆ ਸੀ, ਇਸ ਤੋਂ ਬਾਅਦ ਉਸ ਨੂੰ ਮੈਟਰੋਪੋਲੀਟਨ ਮੈਜਿਸਟਰੇਟ ਦੇ ਸਾਹਮਣੇ ਪੇਸ਼ ਕੀਤਾ ਗਿਆ। ਅਦਾਲਤ ਵਲੋਂ ਦੀਪ ਸਿੱਧੂ ਦਾ ਪੁਲਿਸ ਰਿਮਾਂਡ 7 ਦਿਨ ਲਈ ਹੋਰ ਵਧਾ ਦਿੱਤਾ ਗਿਆ ਹੈ। ਧਿਆਨ ਰਹੇ ਕਿ ਦੀਪ ਸਿੱਧੂ ‘ਤੇ ਦਿੱਲੀ ਪੁਲਿਸ ਨੇ ਇਕ ਲੱਖ ਰੁਪਏ ਦਾ ਇਨਾਮ ਵੀ ਰੱਖਿਆ ਹੋਇਆ ਸੀ। ਪੁਲਿਸ ਦਾ ਆਰੋਪ ਹੈ ਕਿ ਦੀਪ ਸਿੱਧੂ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਲਾਲ ਕਿਲ੍ਹੇ ‘ਤੇ ਹਿੰਸਾ ਭੜਕਾਉਣ ਵਾਲੇ ਆਰੋਪੀਆਂ ਵਿਚੋਂ ਇਕ ਹੈ।
ਜ਼ਿਕਰਯੋਗ ਹੈ ਕਿ ਸਿੱਧੂ ਦੇ ਵਕੀਲ ਨੇ ਅਦਾਲਤ ‘ਚ ਹੋਰ ਰਿਮਾਂਡ ਦਾ ਵਿਰੋਧ ਕਰਦੇ ਹੋਏ ਤਰਕ ਦਿੱਤਾ ਕਿ ਹਿੰਸਕ ਕਾਰਵਾਈਆਂ ਨਾਲ ਦੀਪ ਦਾ ਕੋਈ ਲੈਣ-ਦੇਣ ਨਹੀਂ ਹੈ। ਉਹ ਗਲਤ ਸਮੇਂ ਗਲਤ ਥਾਂ ਉਪਰ ਸੀ। ਜਦਕਿ ਪੁਲਿਸ ਵੱਲੋਂ ਅਦਾਲਤ ਨੂੰ ਦੱਸਿਆ ਗਿਆ ਕਿ ਉਸ ਦੀਆਂ ਵੀਡੀਓਜ਼ ਜਨਤਕ ਹਨ ਜਿਸ ਤੋਂ ਉਸ ਦੀ ਸ਼ਮੂਲੀਅਤ ਦਾ ਪਤਾ ਲਗਦਾ ਹੈ।

RELATED ARTICLES
POPULAR POSTS