ਜਲੰਧਰ : ਕਰੋਨਾ ਮਹਾਂਮਾਰੀ ਦੇ ਚੱਲਦਿਆਂ ਕਰੀਬ 11 ਮਹੀਨੇ ਬੰਦ ਰਹਿਣ ਮਗਰੋਂ ਵੱਕਾਰੀ ਜੰਗ-ਏ-ਆਜ਼ਾਦੀ ਮੈਮੋਰੀਅਲ ਨੂੰ ਆਮ ਲੋਕਾਂ ਲਈ ਮੁੜ ਖੋਲ੍ਹ ਦਿੱਤਾ ਗਿਆ। ਜ਼ਿਕਰਯਗੋ ਹੈ ਕਿ ਇਹ ਮੈਮੋਰੀਅਲ ਜਲੰਧਰ ਜ਼ਿਲ੍ਹੇ ਦੇ ਕਸਬਾ ਕਰਤਾਰਪੁਰ ਵਿਚ ਬਣਾਇਆ ਗਿਆ ਹੈ। ਮੈਮੋਰੀਅਲ ਦਾ ਉਦਘਾਟਨ ਵਧੀਕ ਮੁੱਖ ਸਕੱਤਰ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਸੰਜੇ ਕੁਮਾਰ ਨੇ ਡਾ. ਬਰਜਿੰਦਰ ਸਿੰਘ ਹਮਦਰਦ, ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ, ਵਿਧਾਇਕ ਪ੍ਰਗਟ ਸਿੰਘ, ਸੁਸ਼ੀਲ ਕੁਮਾਰ ਰਿੰਕੂ, ਰਾਜਿੰਦਰ ਬੇਰੀ ਅਤੇ ਵਿਧਾਇਕ ਪਵਨ ਕੁਮਾਰ ਟੀਨੂੰ, ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਅਤੇ ਪਨਸਪ ਦੇ ਚੇਅਰਮੈਨ ਤਜਿੰਦਰ ਸਿੰਘ ਬਿੱਟੂ ਦੀ ਮੌਜੂਦਗੀ ‘ਚ ਕੀਤਾ।
Check Also
ਸੁਖਬੀਰ ਬਾਦਲ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਦੱਸਿਆ ਹਰ ਪੱਖੋਂ ਫੇਲ੍ਹ
ਸ਼੍ਰੋਮਣੀ ਅਕਾਲੀ ਦਲ ਨੂੰ ਦੱਸਿਆ ਕਿਸਾਨਾਂ ਤੇ ਮਜ਼ਦੂਰਾਂ ਦੀ ਪਾਰਟੀ ਲੁਧਿਆਣਾ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ …