15.1 C
Toronto
Tuesday, September 15, 2026
spot_img
Homeਪੰਜਾਬਕਿਸਾਨਾਂ ਦਾ ਸੰਘਰਸ਼ ਆਸ ਦੀ ਨਵੀਂ ਕਿਰਨ ਲੈ ਕੇ ਆਇਆ

ਕਿਸਾਨਾਂ ਦਾ ਸੰਘਰਸ਼ ਆਸ ਦੀ ਨਵੀਂ ਕਿਰਨ ਲੈ ਕੇ ਆਇਆ

ਕਿਸਾਨਾਂ ਦਾ ਸੰਘਰਸ਼ ਆਸ ਦੀ ਨਵੀਂ ਕਿਰਨ ਲੈ ਕੇ ਆਇਆਸਿੰਘੂ ਬਾਰਡਰ ‘ਤੇ ਪਹੁੰਚੇ ਮੌਲਾਨਾ ਨੋਮਾਨੀ ਨੇ ਕਿਸਾਨਾਂ ਨੂੰ ਕੀਤਾ ਸੰਬੋਧਨ
ਨਵੀਂ ਦਿੱਲੀ : ਮੌਲਾਨਾ ਸੱਜਾਦ ਨੋਮਾਨੀ ਨੇ ਕਿਹਾ ਕਿ ਕਿਸਾਨਾਂ ਦਾ ਸੰਘਰਸ਼ ਦੇਸ਼ ਵਿੱਚ ਅਨਿਆਂ ਖਿਲਾਫ ਆਸ ਦੀ ਨਵੀਂ ਕਿਰਨ ਲੈ ਕੇ ਆਇਆ ਹੈ। ਆਲ ਇੰਡੀਆ ਮੁਸਲਿਮ ਪਰਸਨਲ ਲਾਅ ਬੋਰਡ ਦੇ ਬੁਲਾਰੇ ਨੇ ਸਿੰਘੂ ਬਾਰਡਰ ‘ਤੇ ਸੰਘਰਸ਼ਸ਼ੀਲ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬਹੁਤ ਸਾਰੀਆਂ ਜਥੇਬੰਦੀਆਂ ਕਈ ਸਾਲਾਂ ਤੋਂ ਦੇਸ਼ ਦੇ ਲੋਕਾਂ ਨੂੰ ਅਨਿਆਂ ਖਿਲਾਫ ਜਾਗਰੂਕ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ ਅਤੇ ਇਹ ਅੰਦੋਲਨ ਕਸ਼ਮੀਰ ਤੋਂ ਕੰਨਿਆਕੁਮਾਰੀ ਤੱਕ ਆਸ ਦੀ ਨਵੀਂ ਕਿਰਨ ਲੈ ਕੇ ਆਇਆ ਹੈ। ਨੋਮਾਨੀ ਨੇ ਕਿਹਾ ਕਿ ਤੁਹਾਡਾ ਤੇ ਤੁਹਾਡੀ ਲੀਡਰਸ਼ਿਪ ਦਾ ਧੰਨਵਾਦ, ਜਿਨ੍ਹਾਂ ਇਹ ਅਹਿਸਾਸ ਕੀਤਾ ਕਿ ‘ਹੁਣ ਬਹੁਤ ਹੋ ਗਿਆ’ ਤੇ ਆਵਾਜ਼ ਚੁੱਕਣ ਦਾ ਫ਼ੈਸਲਾ ਕੀਤਾ। ਸਾਨੂੰ ਇਹ ਯਕੀਨ ਦਿਵਾਇਆ ਗਿਆ ਹੈ ਕਿ ਦੇਸ਼ ਵਿੱਚ ਅੰਧਕਾਰ ਦਾ ਦੌਰ ਖ਼ਤਮ ਹੋ ਰਿਹਾ ਹੈ ਤੇ ਇਨਸਾਫ਼ ਹੁਣ ਬਹੁਤੀ ਦੂਰ ਨਹੀਂ ਹੈ। ਪਿਛਲੇ ਸਾਲ ਨਵੰਬਰ ‘ਚ ਕਿਸਾਨ ਅੰਦੋਲਨ ਦੀ ਸ਼ੁਰੂਆਤ ਤੋਂ ਇਸਲਾਮਿਕ ਵਿਦਵਾਨ ਆਪਣੇ ਯੂਟਿਊਬ ਚੈਨਲ ਰਾਹੀਂ ਲਗਾਤਾਰ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ ਕਰਦਾ ਆ ਰਿਹਾ ਹੈ। ਨੋਮਾਨੀ ਨੇ ਕਿਹਾ ਕਿ ਦੇਸ਼ ਦੇ ਮੁਸਲਮਾਨ ਕਿਸਾਨਾਂ ਦੇ ਅੰਦੋਲਨ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਮੁਸਲਿਮ ਭਾਈਚਾਰੇ ਵੱਲੋਂ ਮੈਂ ਤੁਹਾਨੂੰ ਵਿਸ਼ਵਾਸ ਦਿਵਾਉਂਦਾ ਹਾਂ ਕਿ ਅਸੀਂ ਤੁਹਾਡੇ ਨਾਲ ਖੜ੍ਹੇ ਹਾਂ ਅਤੇ ਤੁਹਾਡੀ ਹਮਾਇਤ ਕਰਦੇ ਹਾਂ। ਅਪੀਲ ਕਰਦੇ ਹਾਂ ਕਿ ਨਿਰਾਸ਼ ਨਾ ਹੋਵੋ ਤੇ ਇਸ ਲੜਾਈ ਨੂੰ ਜਾਰੀ ਰੱਖੋ।

RELATED ARTICLES
POPULAR POSTS