12.5 C
Toronto
Tuesday, October 21, 2025
spot_img
Homeਪੰਜਾਬਭਾਜਪਾ ਵਲੋਂ ਸ਼ਹੀਦ ਕਿਸਾਨਾਂ ਬਾਰੇ ਕੀਤੀ ਜਾ ਰਹੀ ਬਿਆਨਬਾਜ਼ੀ ਤੋਂ ਕੈਪਟਨ ਅਮਰਿੰਦਰ...

ਭਾਜਪਾ ਵਲੋਂ ਸ਼ਹੀਦ ਕਿਸਾਨਾਂ ਬਾਰੇ ਕੀਤੀ ਜਾ ਰਹੀ ਬਿਆਨਬਾਜ਼ੀ ਤੋਂ ਕੈਪਟਨ ਅਮਰਿੰਦਰ ਖਫਾ

ਕਿਹਾ, ਕੇਂਦਰ ਅਤੇ ਹਰਿਆਣਾ ਸਰਕਾਰ ਸੱਤਾ ‘ਚੋਂ ਹੋਣ ਲਾਂਭੇ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਅਤੇ ਹਰਿਆਣਾ ਸਰਕਾਰ ਸੱਤਾ ਵਿਚ ਰਹਿਣ ਦਾ ਨੈਤਿਕ ਹੱਕ ਗੁਆ ਬੈਠੀਆਂ ਹਨ ਜਿਸ ਕਰ ਕੇ ਇਨ੍ਹਾਂ ਨੂੰ ਦੇਸ਼ ਅਤੇ ਹਰਿਆਣਾ ਦੇ ਹਿੱਤ ਵਿਚ ਸੱਤਾ ਤੋਂ ਲਾਂਭੇ ਹੋ ਜਾਣਾ ਚਾਹੀਦਾ ਹੈ। ਕੈਪਟਨ ਨੇ ਕੇਂਦਰ ਅਤੇ ਹਰਿਆਣਾ ਦੇ ਖੇਤੀ ਮੰਤਰੀ ਤੋਂ ਇਲਾਵਾ ਹੋਰ ਭਾਜਪਾ ਆਗੂਆਂ ਵੱਲੋਂ ਸੰਘਰਸ਼ੀ ਕਿਸਾਨਾਂ ਦੀਆਂ ਮੌਤਾਂ ਬਾਰੇ ਬਿਆਨਬਾਜ਼ੀ ਕੀਤੇ ਜਾਣ ‘ਤੇ ਦੁੱਖ ਜ਼ਾਹਿਰ ਕੀਤਾ। ਉਨ੍ਹਾਂ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਅਤੇ ਹਰਿਆਣਾ ਦੇ ਖੇਤੀ ਮੰਤਰੀ ਜੇ.ਪੀ. ਦਲਾਲ ਵੱਲੋਂ ਕਾਲੇ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਦੌਰਾਨ ਫ਼ੌਤ ਹੋਏ ਕਿਸਾਨਾਂ ਬਾਰੇ ਬਿਆਨਬਾਜ਼ੀ ਕੀਤੇ ਜਾਣ ਦੀ ਨਿਖੇਧੀ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਇਕੱਲਾ ਪੰਜਾਬ ਹੀ ਇਸ ਅੰਦੋਲਨ ਵਿਚ ਜਾਨ ਗੁਆ ਚੁੱਕੇ 102 ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਅਦਾ ਕਰ ਚੁੱਕਾ ਹੈ। ਇੱਥੋਂ ਤੱਕ ਕਿ ਮੀਡੀਆ ਵੀ ਵੱਖ-ਵੱਖ ਸੂਬਿਆਂ ਨਾਲ ਸਬੰਧਤ 200 ਕਿਸਾਨਾਂ ਦੀ ਮੌਤ ਬਾਰੇ ਜਾਣਕਾਰੀ ਦੇ ਚੁੱਕਾ ਹੈ। ਉਨ੍ਹਾਂ ਹਰਿਆਣਾ ਦੇ ਖੇਤੀਬਾੜੀ ਮੰਤਰੀ ਦਲਾਲ ਨੂੰ ਵੀ ਕਿਸਾਨਾਂ ਬਾਰੇ ਵਿਵਾਦਤ ਬਿਆਨ ਦੇਣ ਲਈ ਲੰਬੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ਜਿਹੜੀ ਸਰਕਾਰ ਨਵੇਂ ਖੇਤੀ ਕਾਨੂੰਨਾਂ ਦੀ ਪ੍ਰਚਾਰ ਮੁਹਿੰਮ ‘ਤੇ ਅੱਠ ਕਰੋੜ ਰੁਪਏ ਖਰਚ ਕਰ ਸਕਦੀ ਹੈ ਉਹ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਨਹੀਂ ਦੇ ਸਕਦੀ? ਮੁੱਖ ਮੰਤਰੀ ਨੇ ਕਿਹਾ ਕਿ ਇਹ ਕਿਹੋ ਜਿਹੀ ਸਰਕਾਰ ਹੈ ਜਿਸ ਨੂੰ ਆਪਣੇ ਦੇਸ਼ ਵਿੱਚ ਮਰ ਰਹੇ ਲੋਕਾਂ ਬਾਰੇ ਕੋਈ ਜਾਣਕਾਰੀ ਨਹੀਂ ਹੈ।

RELATED ARTICLES
POPULAR POSTS