Breaking News
Home / ਪੰਜਾਬ / ਕਿਸਾਨਾਂ ਨੂੰ ਸਰਕਾਰ ਦੀਆਂ ਚਾਲਾਂ ਤੋਂ ਸੁਚੇਤ ਰਹਿਣ ਦਾ ਸੱਦਾ

ਕਿਸਾਨਾਂ ਨੂੰ ਸਰਕਾਰ ਦੀਆਂ ਚਾਲਾਂ ਤੋਂ ਸੁਚੇਤ ਰਹਿਣ ਦਾ ਸੱਦਾ

ਪੁਲਿਸ ਦੀ ਦੁਰਵਰਤੋਂ ਕਰ ਰਹੀ ਹੈ ਕੇਂਦਰ ਸਰਕਾਰ : ਸੰਯੁਕਤ ਕਿਸਾਨ ਮੋਰਚਾ
ਨਵੀਂ ਦਿੱਲੀ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚੇ ਨੇ ਦਿੱਲੀ ਪੁਲਿਸ ‘ਤੇ ਕਿਸਾਨ ਅੰਦੋਲਨ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਾਉਂਦਿਆਂ ਪੁਲਿਸ ਵੱਲੋਂ ਆਪਣੀ ਤਾਕਤ ਦੀ ਦੁਰਵਰਤੋਂ ਕਰਨ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਸਾਨਾਂ ਨੂੰ ਸਰਕਾਰ ਦੀਆਂ ਚਾਲਾਂ ਤੋਂ ਸੁਚੇਤ ਰਹਿਣ ਦਾ ਵੀ ਸੱਦਾ ਦਿੱਤਾ।
ਮੋਰਚੇ ਨੇ ਵਾਤਾਵਰਨ ਕਾਰਕੁਨ ਦਿਸ਼ਾ ਰਵੀ ਖਿਲਾਫ ਦਿੱਲੀ ਪੁਲਿਸ ਦੀ ਕਾਰਵਾਈ ਦੀ ਨਿੰਦਾ ਕੀਤੀ ਤੇ ਉਸ ਨੂੰ ਤੁਰੰਤ ਬਿਨਾਂ ਸ਼ਰਤ ਰਿਹਾਅ ਕਰਨ ਦੀ ਮੰਗ ਕੀਤੀ। ਕ੍ਰਾਂਤੀਕਾਰੀ ਕਿਸਾਨ ਯੂਨੀਅਨ (ਪੰਜਾਬ) ਦੇ ਪ੍ਰਧਾਨ ਡਾ. ਦਰਸ਼ਨਪਾਲ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਦਿੱਲੀ ਦੀਆਂ ਤਿੰਨੇਂ ਹੱਦਾਂ ਸਮੇਤ ਦੇਸ਼ ਦੇ ਹੋਰ ਹਿੱਸਿਆਂ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਨੂੰ ਕਮਜ਼ੋਰ ਕਰਨ ਲਈ ਪੁਲਿਸ ਤਾਕਤ ਦੀ ਦੁਰਵਰਤੋਂ ਕੀਤੀ ਹੈ ਤੇ ਮੋਰਚਾ ਇਸ ਦੀ ਸਖ਼ਤ ਨਿੰਦਾ ਕਰਦਾ ਹੈ।
ਕਿਸਾਨ ਆਗੂ ਨੇ ਕਿਹਾ ਕਿ ਭਾਰਤ ਦੇ ਨੌਜਵਾਨ ਵਾਤਾਵਰਨ ਕਾਰਕੁਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਦੇ ਮਾੜੇ ਅਨਸਰਾਂ ਨੂੰ ਸਮਝਦਿਆਂ ਕਿਸਾਨ ਅੰਦੋਲਨ ਦੀ ਹਮਾਇਤ ਕਰ ਰਹੇ ਹਨ ਪਰ ਕੇਂਦਰ ਸਰਕਾਰ ਕਿਸਾਨ ਅੰਦੋਲਨ ਦੇ ਹਰ ਹਮਾਇਤੀ ਨੂੰ ਦੇਸ਼ ਵਿਰੋਧੀ ਸਾਬਤ ਕਰਨ ਲਈ ਪੂਰੀ ਵਾਹ ਲਾ ਰਹੀ ਹੈ। ਅਜਿਹੇ ਹਮਾਇਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਨੂੰ ਦੇਸ਼ ਵਿਰੋਧੀ ਗਰਦਾਨਣ ਦੀ ਨਾਕਾਮ ਕੋਸ਼ਿਸ਼ ਜਾਰੀ ਹੈ। 18 ਫਰਵਰੀ ਨੂੰ ਸੰਯੁਕਤ ਕਿਸਾਨ ਮੋਰਚਾ ਨੇ ਸਾਰੇ ਭਾਰਤ ਵਿਚ 12 ਵਜੇ ਤੋਂ ਸ਼ਾਮ 4 ਵਜੇ ਤੱਕ ਰੇਲ ਰੋਕੋ ਐਕਸ਼ਨ ‘ਚ ਸ਼ਾਮਲ ਹੋਣ ਦੀ ਮੰਗ ਕੀਤੀ ਹੈ। ਸਾਰੇ ਭਾਰਤ ਵਿੱਚ ਸ਼ਾਂਤੀ ਨਾਲ ਭਰਪੂਰ ਹੁੰਗਾਰਾ ਦੇਣ ਦੀ ਅਪੀਲ ਕੀਤੀ ਹੈ।

Check Also

ਪੰਜਾਬ ਪੁਲਿਸ ਦੇ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਨੇ ਛੱਡੀ ਨੌਕਰੀ

ਕਿਹਾ : ਸਿਹਤ ਠੀਕ ਨਾ ਹੋਣ ਕਰਕੇ ਲਈ ਹੈ ਵੀਆਰਐਸ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪੁਲਿਸ …