ਮੋਦੀ ਸਰਕਾਰ ਖਿਲਾਫ ਜੰਮ ਕੇ ਹੋਈ ਨਾਅਰੇਬਾਜ਼ੀ
ਅੰਮ੍ਰਿਤਸਰ : ਸੰਯੁਕਤ ਕਿਸਾਨ ਮੋਰਚੇ ਵਿੱਚ ਸਰਗਰਮ ਜ਼ਿਲ੍ਹੇ ਦੀਆਂ ਸਮੂਹ ਕਿਸਾਨ ਜਥੇਬੰਦੀਆਂ ਨੇ ਇਥੇ ਭੰਡਾਰੀ ਪੁਲ ‘ਤੇ ਇਕੱਠੇ ਹੋ ਕੇ ਕਿਸਾਨ ਸੰਘਰਸ਼ ਵਿੱਚ ਸ਼ਹੀਦ ਹੋਏ ਲਗਪਗ 235 ਕਿਸਾਨਾਂ ਅਤੇ ਪੁਲਵਾਮਾ ਦੇ ਸ਼ਹੀਦ ਫ਼ੌਜੀਆਂ ਨੂੰ ਮੋਮਬੱਤੀਆਂ ਜਗਾ ਕੇ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਵੀ ਕੀਤੀ ਗਈ। ਜਥੇਬੰਦੀਆਂ ਦੇ ਬੁਲਾਰਿਆਂ ਨੇ ਆਖਿਆ ਕਿ ਜਦੋਂ ਭਾਜਪਾ ਕੇਂਦਰ ਵਿੱਚ ਵਿਰੋਧੀ ਧਿਰ ਸੀ, ਉਸ ਵੇਲੇ ਇਨ੍ਹਾਂ ਖੇਤੀ ਕਾਨੂੰਨਾਂ ਦਾ ਵਿਰੋਧ ਕਰਦੀ ਸੀ ਪਰ ਅੱਜ ਇਸ ਨੇ ਹੀ ਖੇਤੀ ਕਾਨੂੰਨ ਲਾਗੂ ਕਰ ਦਿੱਤੇ ਹਨ। ਕਿਸਾਨ ਆਗੂਆਂ ਨੇ ਆਖਿਆ ਕਿ ਤੇਲ ਦੀਆਂ ਕੀਮਤਾਂ ਲਗਾਤਾਰ ਵਧ ਰਹੀਆਂ ਹਨ, ਜਿਸ ਦਾ ਬੋਝ ਕਿਸਾਨਾਂ ਅਤੇ ਆਮ ਲੋਕਾਂ ‘ਤੇ ਪੈ ਰਿਹਾ ਹੈ। ਇਸ ਦੌਰਾਨ ਕਿਸਾਨਾਂ ਨੇ ਅਹਿਦ ਕੀਤਾ ਕਿ ਕਿਸਾਨਾਂ ਦੀ ਸ਼ਹਾਦਤ ਅਜਾਈਂ ਨਹੀਂ ਜਾਣ ਦਿੱਤੀ ਜਾਵੇਗੀ। ਕਿਸਾਨ ਸੰਘਰਸ਼ ਉਦੋਂ ਤਕ ਜਾਰੀ ਰਹੇਗਾ ਜਦੋਂ ਤੱਕ ਮੋਦੀ ਸਰਕਾਰ ਕਾਲੇ ਕਾਨੂੰਨ ਰੱਦ ਨਹੀਂ ਕਰਦੀ ਅਤੇ ਐੱਮਐੱਸਪੀ ਲਈ ਨਵਾਂ ਕਾਨੂੰਨ ਨਹੀਂ ਬਣਾਇਆ ਜਾਂਦਾ। ਸ਼ਰਧਾਂਜਲੀਆਂ ਦੇਣ ਵਾਲਿਆਂ ਵਿੱਚ ਕਿਸਾਨ ਆਗੂ ਹਰਜੀਤ ਸਿੰਘ ਝੀਤੇ, ਦਵਿੰਦਰ ਸਿੰਘ ਅਤੇ ਹੋਰ ਵੀ ਸ਼ਾਮਲ ਸਨ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …