3.3 C
Toronto
Saturday, April 4, 2026
spot_img
Homeਪੰਜਾਬਲੱਖਾ ਸਿਧਾਣਾ 'ਤੇ ਵੀ ਇਕ ਲੱਖ ਰੁਪਏ ਦਾ ਇਨਾਮ

ਲੱਖਾ ਸਿਧਾਣਾ ‘ਤੇ ਵੀ ਇਕ ਲੱਖ ਰੁਪਏ ਦਾ ਇਨਾਮ

ਦਿੱਲੀ ਪੁਲਿਸ ਨੇ ਲਗਾਏ ਗਣਤੰਤਰ ਦਿਵਸ ਮੌਕੇ ਹਿੰਸਾ ਭੜਕਾਉਣ ਦੇ ਆਰੋਪ
ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਪੁਲਿਸ ਵੱਲੋਂ ਲੱਖਾ ਸਿਧਾਣਾ ਦੀ ਸੂਹ ਦੇਣ ਵਾਲੇ ਨੂੰ ਇਕ ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਗਿਆ ਹੈ। ਦਿੱਲੀ ਪੁਲਿਸ ਨੇ 26 ਜਨਵਰੀ ਦੀ ਕਿਸਾਨ ਗਣਤੰਤਰ ਪਰੇਡ ਦੌਰਾਨ ਹੋਈ ਹਿੰਸਾ ਮਗਰੋਂ ਦੀਪ ਸਿੱਧੂ ਨਾਲ ਹੀ ਲੱਖਾ ਸਿਧਾਣਾ ਖਿਲਾਫ ਵੀ ਕੇਸ ਦਰਜ ਕੀਤਾ ਗਿਆ ਸੀ। ਦੀਪ ਸਿੱਧੂ ਵਾਂਗ ਹੀ ਉਸ ‘ਤੇ ਵੀ ਲੋਕਾਂ ਨੂੰ ਭੜਕਾਉਣ ਦੇ ਦੋਸ਼ਾਂ ਹੇਠ ਦਿੱਲੀ ਪੁਲਿਸ ਦੀ ਅਪਰਾਧ ਸ਼ਾਖਾ ਤੇ ਵਿਸ਼ੇਸ਼ ਸੈੱਲ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਅਪਰਾਧ ਸ਼ਾਖਾ ਤੇ ਸੈੱਲ ਦੀਆਂ ਟੀਮਾਂ ਵੱਲੋਂ ਛਾਪੇ ਮਾਰੇ ਜਾ ਰਹੇ ਹਨ ਤੇ ਉਸ ਦੀਆਂ ਲੁਕਣ ਦੀਆਂ ਸੰਭਾਵੀ ਥਾਵਾਂ ‘ਤੇ ਸੂਹੀਆ ਨਜ਼ਰ ਰੱਖੀ ਜਾ ਰਹੀ ਹੈ। ਇਸ ਦੇ ਬਾਵਜੂਦ ਲੱਖਾ ਸਿਧਾਣਾ ਤੱਕ ਪੁਲਿਸ ਨਹੀਂ ਪਹੁੰਚ ਸਕੀ ਹੈ ਜਿਸ ਕਰਕੇ ਪੁਲਿਸ ਨੇ ਲੱਖੇ ਦੀ ਸੂਹ ਦੇਣ ਵਾਲੇ ਨੂੰ ਇੱਕ ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ। ਲੱਖਾ ਸਿਧਾਣਾ 25 ਜਨਵਰੀ ਨੂੰ ਸਿੰਘੂ ਬਾਰਡਰ ਦੇ ਮੋਰਚੇ ਦੀ ਸਟੇਜ ‘ਤੇ ਰਾਤ ਸਮੇਂ ਦੇਖਿਆ ਗਿਆ ਸੀ ਤੇ ਉਹ ਨੌਜਵਾਨਾਂ ਨੂੰ 26 ਜਨਵਰੀ ਨੂੰ ਪਹਿਲਾਂ ਤੁਰਨ ਵਾਲਿਆਂ ਨਾਲ ਜਾਣ ਦਾ ਆਖ ਰਿਹਾ ਸੀ। ਜ਼ਿਕਰਯੋਗ ਹੈ ਕਿ ਲੱਖਾ ਸਿਧਾਣਾ ਖ਼ਿਲਾਫ਼ ਪਹਿਲਾਂ ਵੀ ਕੇਸ ਦਰਜ ਹਨ।
ਕਿਸਾਨ ਦੇਸ਼ ਦੀ ਪ੍ਰਭੂਸੱਤਾ ਤੇ ਵੱਕਾਰ ਦੀ ਰੱਖਿਆ ਨੂੰ ਸਮਰਪਿਤ : ਡਾ. ਦਰਸ਼ਨਪਾਲ
ਡਾ. ਦਰਸ਼ਨਪਾਲ ਨੇ ਕਿਹਾ ਕਿ ਭਾਜਪਾ ਆਰਐੱਸਐੱਸ ਦੇ ਝੂਠੇ ਰਾਸ਼ਟਰਵਾਦ ਦੇ ਉਲਟ, ਇਸ ਦੇਸ਼ ਦੇ ਕਿਸਾਨ ਸੱਚਮੁੱਚ ਦੇਸ਼ ਦੀ ਪ੍ਰਭੂਸੱਤਾ, ਏਕਤਾ ਤੇ ਵੱਕਾਰ ਦੀ ਰੱਖਿਆ ਲਈ ਸਮਰਪਿਤ ਹੈ। ਉਨ੍ਹਾਂ ਕੇਂਦਰੀ ਖੇਤੀ ਮੰਤਰੀ ਨਰਿੰਦਰ ਤੋਮਰ ਦੇ ਸੰਸਦ ਵਿੱਚ ਦਿੱਤੇ ਬਿਆਨ, ਕਿ ਉਨ੍ਹਾਂ ਕੋਲ ਅੰਦੋਲਨ ਵਿੱਚ ਸ਼ਹੀਦ ਹੋਏ ਕਿਸਾਨਾਂ ਦੇ ਅੰਕੜੇ ਨਹੀਂ ਹਨ, ‘ਤੇ ਕਿਹਾ, ‘ਜੇਕਰ ਸਰਕਾਰ ਪ੍ਰਵਾਹ ਕਰਦੀ ਹੈ ਤਾਂ ਸੰਯੁਕਤ ਕਿਸਾਨ ਮੋਰਚੇ ਦੀ ਵੈੱਬਸਾਈਟ ‘ਤੇ ਸਾਰੇ ਵੇਰਵੇ ਮੁਹੱਈਆ ਹਨ, ਪਰ ਸਰਕਾਰ ਤਾਂ ਬੇਰਹਿਮ ਹੈ।’

RELATED ARTICLES
POPULAR POSTS