ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਵੋਟਰ ਪਹਿਲੀ ਵਾਰ ਹੁਣ ਇਹ ਵੇਖ ਸਕਣਗੇ ਕਿ ਉਹਨਾਂ ਨੇ ਜਿਸ ਨੂੰ ਵੋਟ ਪਾਈ ਹੈ ਉਹ ਉਸ ਨੂੰ ਪਈ ਹੈ ਜਾਂ ਨਹੀਂ। ਯਾਨੀ ਚੋਣ ਕਮਿਸ਼ਨ 2017 ਦੀਆਂ ਵਿਧਾਨ ਸਭਾ ਚੋਣਾਂ ਵਿਚ ਪਹਿਲੀ ਵਾਰ ਵੋਟਰ ਵੈਰੀਫਿਕੇਸ਼ਨ ਪੇਪਰ ਆਡਿਟ ਟ੍ਰਾਇਲ (ਵੀਵੀਪੀਏਟੀ) ਦੀ ਵਰਤੋਂ ਕਰਨ ਜਾ ਰਿਹਾ ਹੈ। ਇਸ ਗੱਲ ਦੀ ਪੁਸ਼ਟੀ ਮੁੱਖ ਚੋਣ ਅਧਿਕਾਰੀ ਵੀਕੇ ਸਿੰਘ ਨੇ ਕੀਤੀ ਹੈ। ਦੂਜੇ ਪਾਸੇ ਵਿਧਾਨ ਸਭਾ ਚੋਣਾਂ ਵਿਚ ਜਿਹੜੀਆਂ ਇਲੈਕਟ੍ਰਾਨਿਕ ਵੋਟਰ ਮਸ਼ੀਨਾਂ ਦੀ ਵਰਤੋਂ ਕੀਤੀ ਜਾਵੇਗੀ। ਉਸ ਦੀ ਵਰਤੋਂ ਪੰਜਾਬ ਵਿਚ ਪਹਿਲਾਂ ਕਦੇ ਨਹੀਂ ਕੀਤੀ ਗਈ। ਇਹ ਸਾਰੀਆਂ ਹੀ ਮਸ਼ੀਨਾਂ ਨਵੀਆਂ ਹੋਣਗੀਆਂ।
ਜਾਣਕਾਰੀ ਅਨੁਸਾਰ ਵਿਧਾਨ ਸਭਾ ਚੋਣਾਂ ਲਈ 40 ਹਜ਼ਾਰ ਇਲੈਕਟ੍ਰਾਨਿਕ ਮਸ਼ੀਨਾਂ ਮੰਗਵਾਉਣ ਦਾ ਕੰਮ ਵੀ ਸ਼ੁਰੂ ਹੋ ਗਿਆ ਹੈ। ਇਹ ਮਸ਼ੀਨਾਂ ਮੁੱਖ ਰੂਪ ਵਿਚ ਚਾਰ ਸੂਬਿਆਂ ਤੋਂ ਆਉਣੀਆਂ ਹਨ, ਜਿਸ ਵਿਚ ਪੱਛਮੀ ਬੰਗਾਲ, ਬਿਹਾਰ, ਝਾਰਖੰਡ ਤੇ ਗੁਜਰਾਤ ਸ਼ਾਮਲ ਹਨ। ਦੂਜੇ ਪਾਸੇ ਮਸ਼ੀਨਾਂ ਦੇ ਆਉਣ ਦਾ ਕੰਮ ਵੀ ਆਰੰਭ ਹੋ ਗਿਆ ਹੈ। ਇਹ ਸਾਰੀਆਂ ਹੀ ਮਸ਼ੀਨਾਂ ਨਵੀਆਂ ਹਨ। ਇਨ੍ਹਾਂ ਮਸ਼ੀਨਾਂ ਦੀ ਪੰਜਾਬ ‘ਚ ਤਾਂ ਵਰਤੋਂ ਨਹੀਂ ਹੋਈ ਪਰ ਉਕਤ ਚਾਰ ਸੂਬਿਆਂ ਵਿਚ ਵੀ ਇਕ ਹੀ ਵਾਰ ਇਨ੍ਹਾਂ ਦੀ ਵਰਤੋਂ ਹੋਈ ਹੈ।
Check Also
ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ
ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …