20 ਭਾਰਤੀ ਫੌਜੀ ਜਵਾਨ ਵੀ ਹੋਏ ਸਨ ਸ਼ਹੀਦ
ਨਵੀਂ ਦਿੱਲੀ/ਬਿਊਰੋ ਨਿਊਜ਼
ਚੀਨ ਦੀ ਪੀਪਲਜ਼ ਲਿਬਰੇਸ਼ਨ ਆਰਮੀ ਨੇ ਅੱਜ ਪਹਿਲੀ ਵਾਰ ਅਧਿਕਾਰਕ ਤੌਰ ‘ਤੇ ਇਹ ਸਵੀਕਾਰ ਕੀਤਾ ਕਿ ਪਿਛਲੇ ਸਾਲ ਪੂਰਬੀ ਲਦਾਖ਼ ਦੀ ਗਲਵਾਨ ਘਾਟੀ ‘ਚ ਭਾਰਤੀ ਫ਼ੌਜ ਨਾਲ ਹੋਈ ਝੜਪ ‘ਚ ਉਸ ਦੇ ਪੰਜ ਅਧਿਕਾਰੀਆਂ ਅਤੇ ਜਵਾਨਾਂ ਦੀ ਮੌਤ ਹੋ ਗਈ ਸੀ। ਅੱਜ ਚੀਨੀ ਫੌਜ ਵੱਲੋਂ ਆਪਣੇ ਮਾਰੇ ਗਏ ਸੈਨਿਕ ਅਧਿਕਾਰੀਆਂ ਅਤੇ ਜਵਾਨਾਂ ਨੂੰ ਯਾਦ ਕੀਤਾ ਗਿਆ। ਇਥੇ ਇਹ ਵੀ ਜ਼ਿਕਰਯੋਗ ਹੈ ਕਿ ਇਸ ਝੜਪ ‘ਚ 20 ਭਾਰਤੀ ਫੌਜੀ ਜਵਾਨ ਵੀ ਸ਼ਹੀਦ ਹੋ ਗਏ ਸਨ। ਇਸ ਝੜਪ ਤੋਂ ਬਾਅਦ ਲਗਾਤਾਰ ਚੀਨ ਆਪਣੇ ਸੈਨਿਕਾਂ ਦੇ ਮਾਰੇ ਜਾਣ ਦੀਆਂ ਖ਼ਬਰਾਂ ‘ਤੇ ਪਰਦਾ ਪਾਉਂਦਾ ਰਿਹਾ ਸੀ ਪਰ ਹੁਣ ਚੀਨ ਨੇ ਇਸ ਝੜਪ ‘ਚ ਆਪਣੇ ਸੈਨਿਕਾਂ ਦੇ ਮਾਰੇ ਜਾਣ ਦੀ ਗੱਲ ਆਖੀ ਹੈ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀਲੰਕਾ ਤੋਂ ਮਛੂਆਰਿਆਂ ਦੀ ਰਿਹਾਈ ਦੀ ਕੀਤੀ ਮੰਗ
ਤਮਿਲਾਂ ਨੂੰ ਪੂਰਾ ਅਧਿਕਾਰ ਦੇਣ ਦੀ ਵੀ ਕੀਤੀ ਗੱਲ ਕੋਲੰਬੋ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ …