Breaking News
Home / ਭਾਰਤ / ਪੱਛਮੀ ਬੰਗਾਲ ਕੋਰਟ ਵੱਲੋਂ ਅਮਿਤ ਸ਼ਾਹ ਨੂੰ ਸੰਮਨ

ਪੱਛਮੀ ਬੰਗਾਲ ਕੋਰਟ ਵੱਲੋਂ ਅਮਿਤ ਸ਼ਾਹ ਨੂੰ ਸੰਮਨ

22 ਫਰਵਰੀ ਨੂੰ ਖੁਦ ਜਾਂ ਵਕੀਲ ਨੂੰ ਪੇਸ਼ ਹੋਣ ਲਈ ਕਿਹਾ
ਕੋਲਕਾਤਾ/ਬਿਊਰੋ ਨਿਊਜ਼
ਪੱਛਮੀ ਬੰਗਾਲ ਦੇ ਵਿਧਾਨਨਗਰ ਦੀ ਸਪੈਸ਼ਲ ਕੋਰਟ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸੰਮਨ ਜਾਰੀ ਕਰਕੇ 22 ਫਰਵਰੀ ਨੂੰ ਪੇਸ਼ ਹੋਣ ਲਈ ਕਿਹਾ ਹੈ। ਇਹ ਸੰਮਨ ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰ ਅਤੇ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਭਤੀਜੇ ਅਭਿਸ਼ੇਕ ਬੈਨਰਜੀ ਦੇ ਮਾਨਹਾਨੀ ਮਾਮਲੇ ‘ਚ ਭੇਜਿਆ ਗਿਆ ਹੈ। ਕੋਰਟ ਨੇ ਅਮਿਤ ਸ਼ਾਹ ਨੂੰ ਕਿਹਾ ਹੈ ਕਿ ਉਹ ਖੁਦ ਜਾਂ ਆਪਣੇ ਵਕੀਲ ਨੂੰ ਕੋਰਟ ‘ਚ ਹਾਜ਼ਰ ਹੋਣ ਲਈ ਭੇਜਣ। ਕੋਰਟ ਨੇ ਕਿਹਾ ਕਿ ਆਈਪੀਸੀ ਦੀ ਧਾਰਾ 500 ਦੇ ਤਹਿਤ ਮਾਨਹਾਨੀ ਦੇ ਆਰੋਪਾਂ ਦਾ ਜਵਾਬ ਦੇਣ ਲਈ ਸ਼ਾਹ ਖੁਦ ਪੇਸ਼ ਹੋ ਕੇ ਜਾਂ ਫਿਰ ਵਕੀਲ ਦੇ ਜਰੀਏ ਆਪਣਾ ਪੱਖ ਰੱਖਣ। ਇਥੇ ਜ਼ਿਕਰਯੋਗ ਹੈ ਕਿ 11 ਅਗਸਤ 2018 ਨੂੰ ਕੋਲਕਾਤਾ ‘ਚ ਇਕ ਰੈਲੀ ਦੌਰਾਨ ਅਮਿਤ ਸ਼ਾਹ ਦੇ ਬਿਆਨ ‘ਤੇ ਇਤਰਾਜ਼ ਪ੍ਰਗਟ ਕਰਦੇ ਹੋਏ ਅਭਿਸ਼ੇਕ ਬੈਨਰਜੀ ਨੇ ਅਮਿਤ ਸ਼ਾਹ ਦੇ ਖਿਲਾਫ਼ ਮਾਨਹਾਨੀ ਦਾ ਮਾਮਲਾ ਦਰਜ ਕਰਵਾਇਆ ਸੀ।

Check Also

ਸੰਵਿਧਾਨ ਦਿਵਸ ਮੌਕੇ ਰਾਸ਼ਟਰਪਤੀ ਨੇ ਸੰਸਦ ਦੇ ਸਾਂਝੇ ਸਦਨ ਨੂੰ ਕੀਤਾ ਸੰਬੋਧਨ

ਇਕ ਵਿਸ਼ੇਸ਼ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਮੰਗਲਵਾਰ ਨੂੰ …