ਝਾਰਖੰਡ ਹਾਈਕੋਰਟ ਨੇ ਅੱਧੀ ਸਜ਼ਾ ਪੂਰੀ ਹੋਣ ਦੀ ਨਹੀਂ ਮੰਨੀ ਦਲੀਲ
ਨਵੀਂ ਦਿੱਲੀ/ਬਿਊਰੋ ਨਿਊਜ਼
ਚਾਰਾ ਘੁਟਾਲਾ ਮਾਮਲੇ ‘ਚ ਜੇਲ੍ਹ ਵਿਚ ਸਜ਼ਾ ਕੱਟ ਰਹੇ ਰਾਸ਼ਟਰੀ ਜਨਤਾ ਦਲ ਦੇ ਪ੍ਰਧਾਨ ਅਤੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ ਦੀ ਜ਼ਮਾਨਤ ਅਰਜ਼ੀ ਅੱਜ ਝਾਰਖੰਡ ਹਾਈਕੋਰਟ ਨੇ ਖਾਰਿਜ ਕਰ ਦਿੱਤੀ। ਝਾਰਖੰਡ ਹਾਈਕੋਰਟ ਨੇ ਅੱਧੀ ਸਜ਼ਾ ਪੂਰੀ ਹੋਣ ਦੀ ਉਨ੍ਹਾਂ ਦੀ ਦਲੀਲ ਨੂੰ ਨਹੀਂ ਮੰਨਿਆ। ਅੱਜ ਵਾਲੀ ਸੁਣਵਾਈ ‘ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਸਨ ਕਿ ਲਾਲੂ ਯਾਦਵ ਨੂੰ ਜ਼ਮਾਨਤ ਮਿਲੇਗੀ ਜਾਂ ਨਹੀਂ। ਆਖਰਕਾਰ ਲਾਲੂ ਪ੍ਰਸਾਦ ਯਾਦਵ, ਪਰਿਵਾਰਕ ਮੈਂਬਰਾਂ ਅਤੇ ਉਨ੍ਹਾਂ ਦੇ ਸਮਰਥਕਾਂ ਦੇ ਹੱਥ ਨਿਰਾਸ਼ਾ ਹੀ ਲੱਗੀ। ਚਾਰਾ ਘੁਟਾਲੇ ਮਾਮਲੇ ‘ਚ ਹੇਠਲੀ ਅਦਾਲਤ ਨੇ ਉਨ੍ਹਾਂ ਨੂੰ 7 ਸਾਲ ਦੀ ਸਜ਼ਾ ਸੁਣਾਈ ਹੋਈ ਹੈ ਅਤੇ ਉਨ੍ਹਾਂ ਵੱਲੋਂ 42 ਮਹੀਨੇ ਜੇਲ੍ਹ ਰਹਿਣ ਦਾ ਦਾਅਵਾ ਪੇਸ਼ ਕੀਤਾ ਗਿਆ ਸੀ।
Check Also
ਭਗਦੜ ਮਚਣ ਤੋਂ ਬਾਅਦ ਵੀ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭੀੜ ਵਧੀ
ਬੀਤੀ ਰਾਤ 18 ਲੋਕਾਂ ਦੀ ਹੋਈ ਸੀ ਮੌਤ; ਪੁਲੀਸ ਨੇ ਲੋਕਾਂ ਤੋਂ ਪੁੱਛਗਿੱਛ ਕੀਤੀ ਨਵੀਂ …