ਦਿਸ਼ਾ ਰਵੀ ਨੂੰ ਤਿੰਨ ਦਿਨਾਂ ਦੀ ਨਿਆਂਇਕ ਹਿਰਾਸਤ ‘ਚ ਭੇਜਿਆ
ਨਵੀਂ ਦਿੱਲੀ/ਬਿਊਰੋ ਨਿਊਜ਼
ਟੂਲਕਿਟ ਮਾਮਲੇ ‘ਚ ਆਰੋਪੀ ਵਾਤਾਵਰਣ ਐਕਟੀਵਿਸਟ ਦਿਸ਼ਾ ਰਵੀ ਦਾ ਅੱਜ ਪੁਲਿਸ ਰਿਮਾਂਡ ਖਤਮ ਹੋ ਗਿਆ ਜਿਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨੂੰ ਅਦਾਲਤ ‘ਚ ਪੇਸ਼ ਕੀਤਾ। ਅਦਾਲਤ ਨੇ ਦਿਸ਼ਾ ਨੂੰ ਤਿੰਨ ਦਿਨਾਂ ਦੀ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਹੈ, ਉਥੇ ਹੀ ਦਿਸ਼ਾ ਨੇ ਅੱਜ ਜ਼ਮਾਨਤ ਅਰਜੀ ਵੀ ਦਾਇਰ ਕੀਤੀ ਸੀ ਜਿਸ ਦੀ ਸੁਣਵਾਈ ਸ਼ਨੀਵਾਰ ਨੂੰ ਹੋਵੇਗੀ। ਇਸ ਦੌਰਾਨ ਪੁਲਿਸ ਨੇ ਉਨ੍ਹਾਂ ਦੀ ਪਟੀਸ਼ਨ ਨੂੰ ਖਾਰਜ ਕਰਨ ਦੀ ਅਪੀਲ ਦੇ ਨਾਲ ਹੀ ਉਨ੍ਹਾਂ ਨੂੰ ਤਿੰਨ ਦਿਨਾਂ ਦੀ ਨਿਆਂਇਕ ਹਿਰਾਸਤ ‘ਚ ਭੇਜਣ ਦੀ ਅਪੀਲ ਕੀਤੀ ਸੀ। ਦਿਸ਼ਾ ਰਵੀ ਨੂੰ ਬੰਗਲੁਰੂ ਤੋਂ ਲੰਘੇ ਐਤਵਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਦਿਸ਼ਾ ਰਵੀ ‘ਤੇ ਆਰੋਪ ਹੈ ਕਿ ਉਨ੍ਹਾਂ ਨੇ ਕਿਸਾਨ ਅੰਦੋਲਨ ਨੂੰ ਸੰਸਾਰ ਪੱਧਰ ‘ਤੇ ਫੈਲਾਉਣ ਦੇ ਲਈ ਬਣੇ ਇਕ ਗੂਗਲ ਟੂਲਕਿਟ ‘ਚ ਕਈ ਵਾਰ ਐਡੀਟਿੰਗ ਕੀਤੀ ਅਤੇ ਵਾਤਾਵਰਣ ਐਕਟੀਵਿਸਟ ਗ੍ਰੇਟਾ ਥਨਬਰਗ ਨੂੰ ਭੇਜੀ।
Check Also
ਸੁਪਰੀਮ ਕੋਰਟ ਨੇ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਦਿੱਤੀ ਨਸੀਹਤ
ਕਿਹਾ : ਹਾਈਵੇਅ ਨਾ ਰੋਕੇ ਅਤੇ ਲੋਕਾਂ ਦੀਆਂ ਸਹੂਲਤਾਂ ਦਾ ਰੱਖੋ ਧਿਆਨ ਨਵੀਂ ਦਿੱਲੀ/ਬਿਊਰੋ ਨਿਊਜ਼ …