ਮੰਤਰੀ ਮੰਡਲ ਦੀ ਮੀਟਿੰਗ ਵਿਚ ਲਿਆ ਗਿਆ ਫੈਸਲਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ਨੇ 31 ਜਨਵਰੀ 2017 ਨੂੰ ਵਾਪਰੇ ਮੌੜ ਮੰਡੀ ਬੰਬ ਧਮਾਕੇ ਵਿੱਚ ਮਾਰੇ ਗਏ ਚਾਰ ਨਾਬਾਲਗਾਂ ਦੇ ਪਰਿਵਾਰਕ ਮੈਂਬਰਾਂ ਵਿੱਚੋਂ ਇਕ-ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ ਕਿ ਮ੍ਰਿਤਕ ਜਪਸਿਮਰਨ ਸਿੰਘ, ਸੌਰਵ ਸਿੰਗਲਾ , ਅੰਕੁਸ਼ ਅਤੇ ਰਿਪਨਦੀਪ ਸਿੰਘ ਦੇ ਪਰਿਵਾਰਾਂ ਵਿੱਚੋਂ ਇਕ-ਇਕ ਮੈਂਬਰ ਨੂੰ ਵਿੱਦਿਅਕ ਯੋਗਤਾ ਅਨੁਸਾਰ ਤਰਸ ਦੇ ਆਧਾਰ ‘ਤੇ ਸਰਕਾਰੀ ਨੌਕਰੀ ਦਿੱਤੀ ਜਾਵੇਗੀ। ਇਥੇ ਜ਼ਿਕਰਯੋਗ ਹੈ ਕਿ ਮੌੜ ਮੰਡੀ ਵਿਖੇ ਹੋਏ ਬੰਬ ਧਮਾਕੇ ਵਿੱਚ ਸੱਤ ਵਿਅਕਤੀਆਂ ਦੀ ਮੌਤ ਹੋ ਗਈ ਸੀ ਜਦਕਿ 13 ਜ਼ਖ਼ਮੀ ਹੋ ਗਏ ਸਨ। ਸੂਬਾ ਸਰਕਾਰ ਨੇ ਮੌਜੂਦਾ ਨੀਤੀ ਅਨੁਸਾਰ ਤਿੰਨ ਮ੍ਰਿਤਕਾਂ ਹਰਪਾਲ ਸਿੰਘ, ਤੇਜਾ ਸਿੰਘ ਅਤੇ ਅਸ਼ੋਕ ਕੁਮਾਰ ਨੂੰ ਪਹਿਲਾਂ ਹੀ ਸਰਕਾਰੀ ਨੌਕਰੀ ਦੇ ਦਿੱਤੀ ਸੀ।
Check Also
ਸੁਖਬੀਰ ਬਾਦਲ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਦੱਸਿਆ ਹਰ ਪੱਖੋਂ ਫੇਲ੍ਹ
ਸ਼੍ਰੋਮਣੀ ਅਕਾਲੀ ਦਲ ਨੂੰ ਦੱਸਿਆ ਕਿਸਾਨਾਂ ਤੇ ਮਜ਼ਦੂਰਾਂ ਦੀ ਪਾਰਟੀ ਲੁਧਿਆਣਾ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ …