Breaking News
Home / ਪੰਜਾਬ / ਭਾਰਤ ਸਰਕਾਰ ਸਿੱਖ ਜਥੇ ਨੂੰ ਪਾਕਿਸਤਾਨ ਜਾਣ ਦੀ ਇਜਾਜ਼ਤ ਦੇਣ ਬਾਰੇ ਮੁੜ ਕਰੇ ਵਿਚਾਰ : ਗਿਆਨੀ ਹਰਪ੍ਰੀਤ ਸਿੰਘ

ਭਾਰਤ ਸਰਕਾਰ ਸਿੱਖ ਜਥੇ ਨੂੰ ਪਾਕਿਸਤਾਨ ਜਾਣ ਦੀ ਇਜਾਜ਼ਤ ਦੇਣ ਬਾਰੇ ਮੁੜ ਕਰੇ ਵਿਚਾਰ : ਗਿਆਨੀ ਹਰਪ੍ਰੀਤ ਸਿੰਘ

ਅੰਮ੍ਰਿਤਸਰ/ਬਿਊਰੋ ਨਿਊਜ਼
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਅਜੇ ਵੀ ਸਮਾਂ ਹੈ ਕਿ ਕੇਂਦਰ ਸਰਕਾਰ ਨੂੰ ਸਿੱਖ ਸ਼ਰਧਾਲੂਆਂ ਦੇ ਸਮੁੱਚੇ ਜਥੇ ਨੂੰ ਸਾਕਾ ਨਨਕਾਣਾ ਸਾਹਿਬ ਸ਼ਤਾਬਦੀ ਸਮਾਗਮਾਂ ‘ਚ ਸ਼ਾਮਿਲ ਹੋਣ ਦੀ ਇਜਾਜ਼ਤ ਦੇਣ ਬਾਰੇ ਮੁੜ ਵਿਚਾਰ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਜਥੇ ਨਾਲ ਕਥਾਵਾਚਕ ਗਿਆਨੀ ਪਿੰਦਰਪਾਲ ਸਿੰਘ ਸਮੇਤ ਭਾਰਤ ਤੋਂ ਹਜ਼ੂਰੀ ਰਾਗੀ ਜਥੇ ਜਾਣੇ ਸਨ, ਜਿਨ੍ਹਾਂ ਨੇ ਪਾਕਿਸਤਾਨ ਵਿਖੇ ਹੋ ਰਹੇ ਸ਼ਤਾਬਦੀ ਸਮਾਗਮਾਂ ‘ਚ ਕਥਾ ਕੀਰਤਨ ਸਰਵਨ ਕਰਾਉਣਾ ਸੀ। ਪ੍ਰੰਤੂ ਭਾਰਤ ਸਰਕਾਰ ਵਲੋਂ ਜਥੇ ‘ਤੇ ਕਰੋਨਾ ਦੇ ਬਹਾਨੇ ਨਾਲ ਪਾਬੰਦੀ ਲਗਾ ਦੇਣ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਅਜੇ ਵੀ ਦੋ ਦਿਨ ਬਾਕੀ ਹਨ, ਭਾਰਤ ਸਰਕਾਰ ਨੂੰ ਸਮੁੱਚੇ ਜਥੇ ਨੂੰ ਪਾਕਿਸਤਾਨ ਜਾਣ ਦੀ ਪ੍ਰਵਾਨਗੀ ਦੇਣੀ ਚਾਹੀਦੀ ਹੈ, ਕਿਉਂਕਿ ਇਹ ਸ਼ਤਾਬਦੀ ਸਮਾਗਮ ਮੁੜ 100 ਸਾਲਾਂ ਬਾਅਦ ਹੀ ਆਉਣਗੇ।

Check Also

ਸੁਖਬੀਰ ਬਾਦਲ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਦੱਸਿਆ ਹਰ ਪੱਖੋਂ ਫੇਲ੍ਹ

ਸ਼੍ਰੋਮਣੀ ਅਕਾਲੀ ਦਲ ਨੂੰ ਦੱਸਿਆ ਕਿਸਾਨਾਂ ਤੇ ਮਜ਼ਦੂਰਾਂ ਦੀ ਪਾਰਟੀ ਲੁਧਿਆਣਾ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ …