26 ਜਨਵਰੀ ਨੂੰ ਵਾਪਰੇ ਘਟਨਾਕ੍ਰਮ ਸਬੰਧੀ ਕੁਝ ਹੋਰ ਤਸਵੀਰਾਂ ਕੀਤੀਆਂ ਜਾਰੀ
ਨਵੀਂ ਦਿੱਲੀ/ਬਿਊਰੋ ਨਿਊਜ਼
26 ਜਨਵਰੀ ਨੂੰ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਲਾਲ ਕਿਲ੍ਹੇ ‘ਤੇ ਵਾਪਰੇ ਘਟਨਾਕ੍ਰਮ ਸਬੰਧੀ ਅੱਜ ਦਿੱਲੀ ਪੁਲਿਸ ਵਲੋਂ ਕੁਝ ਹੋਰ ਤਸਵੀਰਾਂ ਜਾਰੀ ਕੀਤੀਆਂ ਗਈਆਂ ਹਨ, ਜਿਨ੍ਹਾਂ ‘ਚ ਕੁਝ ਵੱਡੇ ਚਿਹਰੇ ਸਾਹਮਣੇ ਆਏ ਹਨ। ਇਨ੍ਹਾਂ ਤਸਵੀਰਾਂ ‘ਚ ਪ੍ਰਸਿੱਧ ਪੰਜਾਬੀ ਗਾਇਕ ਇੰਦਰਜੀਤ ਨਿੱਕੂ, ਕਿਸਾਨ ਆਗੂ ਰੁਲਦੂ ਸਿੰਘ ਮਾਨਸਾ, ਸਤਨਾਮ ਸਿੰਘ ਪੰਨੂ ਵੀ ਸ਼ਾਮਿਲ ਹਨ। ਇਸ ਦੇ ਨਾਲ ਹੀ ਕਈ ਹੋਰ ਨੌਜਵਾਨਾਂ ਦੀਆਂ ਤਸਵੀਰਾਂ ਵੀ ਸ਼ਾਮਲ ਹਨ ਜਿਨ੍ਹਾਂ ਨੂੰ ਲਾਲ ਕਿਲੇ ਵਿਖੇ ਵਾਪਰੇ ਘਟਨਾਕ੍ਰਮ ਦੌਰਾਨ ਤਸਵੀਰ ਵਿਚ ਦਿਖਾਇਆ ਗਿਆ ਹੈ ਅਤੇ ਇਨ੍ਹਾਂ ਆਗੂਆਂ ਦੀ ਦਿੱਲੀ ਪੁਲਿਸ ਵੱਲੋਂ ਹੁਣ ਭਾਲ ਕੀਤੀ ਜਾ ਰਹੀ ਹੈ। ਇਥੇ ਇਹ ਵੀ ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾ ਪੰਜਾਬੀ ਗਾਇਕ ਦੀਪ ਸਿੱਧੂ ਅਤੇ ਇਕਬਾਲ ਸਿੰਘ ਸਣੇ ਕਈ ਵਿਅਕਤੀਆਂ ਨੂੰ ਪੰਜਾਬ ਤੋਂ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਜਿਨ੍ਹਾਂ ਤੋਂ ਦਿੱਲੀ ਵਿਖੇ ਵਾਪਰੇ ਘਟਨਾਕ੍ਰਮ ਸਬੰਧੀ ਪੁੱਛਗਿੱਛ ਕੀਤੀ ਜਾ ਰਹੀ ਹੈ। ਦੂਜੇ ਪਾਸੇ ਪੰਜਾਬੀ ਗਾਇਕ ਇੰਦਰਜੀਤ ਨਿੱਕੂ ਨੇ ਸਪੱਸ਼ਟੀਕਰਨ ਦਿੱਤਾ ਹੈ ਕਿ ਉਹ ਲਾਲ ਕਿਲ੍ਹੇ ‘ਤੇ ਵਾਪਰੇ ਘਟਨਾਕ੍ਰਮ ‘ਚ ਸ਼ਾਮਲ ਨਹੀਂ ਹੋਇਆ ਪ੍ਰੰਤੂ ਸਿੰਘੂ ਬਾਰਡਰ ਵਿਖੇ ਟਰੈਕਟਰ ‘ਤੇ ਬੈਠ ਕੇ ਉਨ੍ਹਾਂ ਨੇ ਜ਼ਰੂਰ ਪ੍ਰਦਰਸ਼ਨ ਕੀਤਾ ਸੀ।
Check Also
ਭਗਦੜ ਮਚਣ ਤੋਂ ਬਾਅਦ ਵੀ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭੀੜ ਵਧੀ
ਬੀਤੀ ਰਾਤ 18 ਲੋਕਾਂ ਦੀ ਹੋਈ ਸੀ ਮੌਤ; ਪੁਲੀਸ ਨੇ ਲੋਕਾਂ ਤੋਂ ਪੁੱਛਗਿੱਛ ਕੀਤੀ ਨਵੀਂ …