Breaking News
Home / ਭਾਰਤ / ਟੂਲਕਿੱਟ ਮਾਮਲੇ ‘ਚ ਨਿਕਿਤਾ ਜੈਕਬ ਤੇ ਸ਼ਾਂਤਨੂੰ ਤੋਂ ਹੋਈ ਪੁੱਛਗਿੱਛ

ਟੂਲਕਿੱਟ ਮਾਮਲੇ ‘ਚ ਨਿਕਿਤਾ ਜੈਕਬ ਤੇ ਸ਼ਾਂਤਨੂੰ ਤੋਂ ਹੋਈ ਪੁੱਛਗਿੱਛ

ਦਿਸ਼ਾ ਰਵੀ ਨੂੰ ਇਕ ਦਿਨਾ ਪੁਲਿਸ ਰਿਮਾਂਡ ‘ਤੇ ਭੇਜਿਆ
ਨਵੀਂ ਦਿੱਲੀ/ਬਿਊਰੋ ਨਿਊਜ਼
ਵਕੀਲ ਨਿਕਿਤਾ ਜੈਕਬ ਤੇ ਇੰਜਨੀਅਰ ਸ਼ਾਂਤਨੂੰ ਮੁਲਕ ਨੇ ਅੱਜ ‘ਟੂਲਕਿੱਟ’ ਕੇਸ ਨਾਲ ਜੁੜੀ ਜਾਂਚ ਵਿੱਚ ਸ਼ਾਮਲ ਹੁੰਦਿਆਂ ਦਿੱਲੀ ਪੁਲਿਸ ਵੱਲੋਂ ਪੁੱਛੇ ਸਵਾਲਾਂ ਦੇ ਜਵਾਬ ਦਿੱਤੇ। ਦੋਵਾਂ ਤੋਂ ਦਿੱਲੀ ਪੁਲਿਸ ਦੇ ਸਾਈਬਰ ਸੈੱਲ ਦੇ ਦਵਾਰਕਾ ਸਥਿਤ ਦਫ਼ਤਰ ‘ਚ ਪੁੱਛ ਪੜਤਾਲ ਕੀਤੀ ਗਈ ਹੈ। ਉਧਰ ਦੂਜੇ ਪਾਸੇ ਟੂਲਕਿੱਟ ਮਾਮਲੇ ‘ਚ ਗ੍ਰਿਫ਼ਤਾਰ ਕੀਤੀ ਗਈ ਵਾਤਾਵਰਣ ਕਾਰਕੁੰਨ ਦਿਸ਼ਾ ਰਵੀ ਨੂੰ ਅੱਜ ਪਟਿਆਲਾ ਹਾਊਸ ਕੋਰਟ ਨੇ ਇਕ ਦਿਨਾਂ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਹਾਲਾਂਕਿ ਸੁਣਵਾਈ ਦੌਰਾਨ ਦਿੱਲੀ ਪੁਲਿਸ ਨੇ ਦਿਸ਼ਾ ਦਾ ਪੰਜ ਦਿਨ ਦਾ ਰਿਮਾਂਡ ਮੰਗਿਆ ਸੀ। ਦਿਸ਼ਾ ਰਵੀ ਦੀ ਤਿੰਨ ਰੋਜ਼ਾ ਨਿਆਂਇਕ ਹਿਰਾਸਤ ਅੱਜ ਖ਼ਤਮ ਹੋਣ ਮਗਰੋਂ ਦਿੱਲੀ ਪੁਲਿਸ ਨੇ ਉਸ ਨੂੰ ਅਦਾਲਤ ‘ਚ ਪੇਸ਼ ਕਰਕੇ ਪੰਜ ਦਿਨਾ ਰਿਮਾਂਡ ਮੰਗਿਆ ਸੀ, ਪਰ ਕੋਰਟ ਨੇ ਪੁਲਿਸ ਨੂੰ ਇਕ ਦਿਨ ਦਾ ਰਿਮਾਂਡ ਹੀ ਦਿੱਤਾ।

Check Also

500 ਤੋਂ ਜ਼ਿਆਦਾ ਵਕੀਲਾਂ ਨੇ ਭਾਰਤ ਦੇ ਚੀਫ ਜਸਟਿਸ ਨੂੰ ਲਿਖੀ ਚਿੱਠੀ – ਕਿਹਾ : ਨਿਆਂ ਪਾਲਿਕਾ ਖਤਰੇ ’ਚ 

ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਸਾਬਕਾ ਸੌਲੀਸਿਟਰ ਜਨਰਲ ਹਰੀਸ਼ ਸਾਲਵੇ ਸਣੇ 500 ਤੋਂ ਜ਼ਿਆਦਾ ਸੀਨੀਅਰ …