-11.8 C
Toronto
Thursday, January 15, 2026
spot_img
Homeਪੰਜਾਬ2022 ਨੂੰ ਦੇਖਦਿਆਂ ਰਾਜਨੀਤਕ ਸਰਗਰਮੀਆਂ ਹੋਈਆਂ ਸ਼ੁਰੂ

2022 ਨੂੰ ਦੇਖਦਿਆਂ ਰਾਜਨੀਤਕ ਸਰਗਰਮੀਆਂ ਹੋਈਆਂ ਸ਼ੁਰੂ

ਹਾਕੀ ਉਲੰਪੀਅਨ ਸੁਰਿੰਦਰ ਸੋਢੀ ਫਿਰ ਆਮ ਆਦਮੀ ਪਾਰਟੀ ‘ਚ ਸ਼ਾਮਲ
ਜਲੰਧਰ/ਬਿਊਰੋ ਨਿਊਜ਼
ਹਾਕੀ ਉਲੰਪੀਅਨ ਸੁਰਿੰਦਰ ਸਿੰਘ ਸੋਢੀ ਇਕ ਵਾਰ ਫਿਰ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਇਸ ਤੋਂ ਪਹਿਲਾਂ ਸੋਢੀ ਨੇ ‘ਆਪ’ ਛੱਡ ਕੇ ਅਕਾਲੀ ਦਲ ਜੁਆਇਨ ਕਰਨ ਦਾ ਐਲਾਨ ਕੀਤਾ ਸੀ। ਸੋਢੀ ਅੱਜ ਫਿਰ ਜਲੰਧਰ ਵਿਚ ਸੰਸਦ ਮੈਂਬਰ ਭਗਵੰਤ ਮਾਨ ਦੀ ਹਾਜ਼ਰੀ ਵਿਚ ਪਾਰਟੀ ਵਿਚ ਸ਼ਾਮਲ ਹੋ ਗਏ। ਇਸ ਮੌਕੇ ਸੁਰਿੰਦਰ ਸੋਢੀ ਨੇ ਕਿਹਾ ਕਿ ਉਨ੍ਹਾਂ ਨੇ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ਐਲਾਨ ਜ਼ਰੂਰ ਕੀਤਾ ਸੀ ਪਰ ਉਹ ਕਦੇ ਵੀ ਅਕਾਲੀ ਦਲ ਦੀਆਂ ਗਤੀਵਿਧੀਆਂ ਵਿਚ ਸ਼ਾਮਲ ਨਹੀਂ ਹੋਏ। ਉਨ੍ਹਾਂ ਕਿਹਾ ਕਿ ਹੁਣ ਉਹ ਦੁਬਾਰਾ ਆਮ ਆਦਮੀ ਪਾਰਟੀ ਨਾਲ ਜੁੜ ਕੇ ਲੋਕਾਂ ਦੀ ਸੇਵਾ ਕਰਨਗੇ। ਜ਼ਿਕਰਯੋਗ ਹੈ ਕਿ ਸੁਰਿੰਦਰ ਸੋਢੀ ਨੇ ਸਾਲ 1980 ਵਿਚ ਮਾਸਕੋ ਓਲੰਪਿਕ ਵਿਚ ਭਾਰਤੀ ਹਾਕੀ ਟੀਮ ਨੂੰ ਗੋਲਡ ਮੈਡਲ ਜਿਤਾਉਣ ਵਿਚ ਅਹਿਮ ਭੂਮਿਕਾ ਨਿਭਾਈ।

RELATED ARTICLES
POPULAR POSTS