ਰਾਜਪਾਲ ਨੇ ਜਾਰੀ ਕੀਤਾ ਨੋਟੀਫਿਕੇਸ਼ਨ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ 1 ਮਾਰਚ ਤੋਂ ਸ਼ੁਰੂ ਹੋਵੇਗਾ। ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨੇ 1 ਮਾਰਚ ਨੂੰ ਸਵੇਰੇ 11 ਵਜੇ ਬਜਟ ਇਜਲਾਸ ਸੈਸ਼ਨ ਬੁਲਾਉਣ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਪਿਛਲੇ ਦਿਨੀਂ ਵਰਚੂਅਲ ਕੈਬਨਿਟ ਮੀਟਿੰਗ ਹੋਈ ਸੀ। ਇਸ ਮੀਟਿੰਗ ਵਿਚ ਬਜਟ ਸੈਸ਼ਨ ਨੂੰ 1 ਮਾਰਚ ਤੋਂ 10 ਮਾਰਚ 2021 ਤੱਕ ਸੱਦਣ ਦੀ ਪ੍ਰਵਾਨਗੀ ਦਿੱਤੀ ਗਈ ਸੀ। ਇਸ ਸਬੰਧੀ ਪੰਜਾਬ ਦੇ ਰਾਜਪਾਲ ਵੀਪੀ ਬਦਨੌਰ ਨੂੰ ਇਸ ਦੀ ਸਿਫਾਰਸ਼ ਕੀਤੀ ਗਈ ਸੀ।
Check Also
ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ’ਚ ਅਧਿਆਪਕਾਂ ਲਈ ਡਰੈਸ ਕੋਡ ਲਾਗੂ
20 ਜੁਲਾਈ ਤੋਂ ਸ਼ੁਰੂ ਹੋਵੇਗਾ ਡਰੈਸ ਕੋਡ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਦੇ ਸਿੱਖਿਆ ਵਿਭਾਗ ਨੇ ਸ਼ਹਿਰ …