25 C
Toronto
Saturday, September 12, 2026
spot_img
Homeਪੰਜਾਬਹਰੀਸ਼ ਰਾਵਤ ਨੇ ਨਵਜੋਤ ਸਿੱਧੂ ਨੂੰ ਦਿੱਤਾ ਸਿਆਸੀ ਝਟਕਾ

ਹਰੀਸ਼ ਰਾਵਤ ਨੇ ਨਵਜੋਤ ਸਿੱਧੂ ਨੂੰ ਦਿੱਤਾ ਸਿਆਸੀ ਝਟਕਾ

ਹਰੀਸ਼ ਰਾਵਤ ਨੇ ਨਵਜੋਤ ਸਿੱਧੂ ਨੂੰ ਦਿੱਤਾ ਸਿਆਸੀ ਝਟਕਾਕਿਹਾ – ਸਿੱਧੂ ਨੂੰ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਹੀ ਪਵੇਗਾ ਚੱਲਣਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਦਾ ਕਹਿਣਾ ਹੈ ਕਿ ਨਵਜੋਤ ਸਿੰਘ ਸਿੱਧੂ ਨੂੰ ਜੇ ਸਰਕਾਰ ਵਿਚ ਕੰਮ ਕਰਨਾ ਹੈ ਤਾਂ ਉਨ੍ਹਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਚੱਲਣਾ ਹੋਵੇਗਾ। ਰਾਵਤ ਨੇ ਇਹ ਗੱਲ ਅੱਜ ਸਿੱਧੂ ਨੂੰ ਨਵੀਂ ਜ਼ਿੰਮੇਵਾਰੀ ਦੇਣ ਦੀਆਂ ਸੰਭਾਵਨਾਵਾਂ ‘ਤੇ ਚੱਲ ਰਹੀ ਚਰਚਾ ਦੌਰਾਨ ਕਹੀ। ਰਾਵਤ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਉਮੀਦ ਸੀ ਕਿ ਸਿੱਧੂ ਨੂੰ ਜ਼ਿੰਮੇਵਾਰੀ ਨਿਗਮ ਚੋਣਾਂ ਤੋਂ ਪਹਿਲਾਂ ਮਿਲ ਜਾਣੀ ਸੀ ਪਰ ਹੁਣ ਇਹ ਫੈਸਲਾ ਪੰਜਾਬ ਦੇ ਬਜਟ ਸੈਸ਼ਨ ਤੋਂ ਬਾਅਦ ਹੋਵੇਗਾ। ਇਸ ਮੌਕੇ ਰਾਵਤ ਨੇ ਕੈਪਟਨ ਨੂੰ ਕਾਂਗਰਸ ਹਾਈਕਮਾਨ ਦਾ ਇਕ ਹਿੱਸਾ ਦੱਸਦੇ ਹੋਏ ਕਿਹਾ ਕਿ ਪੰਜਾਬ ਵਿਚ ਦੂਜੀ ਲਾਈਨ ਦੇ ਆਗੂਆਂ ਨੂੰ ਵਿਕਸਿਤ ਕਰਨਾ ਉਨ੍ਹਾਂ ਦੀ ਜ਼ਿੰਮੇਵਾਰੀ ਹੈ। ਹਰੀਸ਼ ਰਾਵਤ ਦਾ ਕਹਿਣਾ ਹੈ ਕਿ ਅੱਗੇ ਜੋ ਕੁਝ ਵੀ ਹੋਵੇਗਾ ਉਹ ਸਿੱਧੂ ਦੀ ਸਮੱਰਥਾ ਅਤੇ ਭਵਿੱਖ ਵਿਚ ਪਾਰਟੀ ਦੀਆਂ ਸੰਭਾਵਨਾਵਾਂ ਨੂੰ ਦੇਖਦੇ ਹੋਏ ਵੀ ਹੋਵੇਗਾ।

RELATED ARTICLES
POPULAR POSTS