ਮੇਰਾ ਸਮਾਂ ਖਤਮ ਹੁੰਦਾ ਹੈ ਅਤੇ ਚਲੀ ਗਈ ਜਾਨ
ਅੰਮ੍ਰਿਤਸਰ/ਬਿਊਰੋ ਨਿਊਜ਼
ਕਿਰਤੀ ਕਿਸਾਨ ਯੂਨੀਅਨ ਦੇ ਆਗੂ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰ ਮਾਸਟਰ ਦਾਤਾਰ ਸਿੰਘ ਦਾ ਲੰਘੇ ਕੱਲ੍ਹ ਦਿਲ ਦਾ ਦੌਰਾ ਪੈਣ ਨਾਲ ਦੇਹਾਂਤ ਹੋ ਗਿਆ। ਮਾਸਟਰ ਦਾਤਾਰ ਸਿੰਘ ਲੰਘੇ ਕੱਲ੍ਹ ਅੰਮ੍ਰਿਤਸਰ ਦੇ ਵਿਰਸਾ ਵਿਹਾਰ ਕੇਂਦਰ ਵਿੱਚ ਕੌਮਾਂਤਰੀ ਮਾਂ ਬੋਲੀ ਦਿਵਸ ਮੌਕੇ ਕਰਾਏ ਸਮਾਗਮ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਸਨ। ਉਨ੍ਹਾਂ ਨੇ ਸਮਾਗਮ ਨੂੰ ਸੰਬੋਧਨ ਵੀ ਕੀਤਾ ਅਤੇ ਜਦੋਂ ਆਪਣੀ ਸੀਟ ‘ਤੇ ਬੈਠੇ ਤਾਂ ਉਨ੍ਹਾਂ ਨੂੰ ਦਿਲ ਦਾ ਦੌਰਾ ਪੈ ਗਿਆ। ਹਸਪਤਾਲ ‘ਚ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਜ਼ਿਕਰਯੋਗ ਹੈ ਕਿ ਮਾਸਟਰ ਦਾਤਾਰ ਸਿੰਘ ਨੇ ਜਦੋਂ ਆਪਣਾ ਭਾਸ਼ਣ ਸਮਾਪਤ ਕੀਤਾ ਤਾਂ ਕਿਹਾ ਸੀ ਕਿ ਮੇਰਾ ਸਮਾਂ ਖਤਮ ਹੁੰਦਾ ਹੈ ‘ਅਲਵਿਦਾ’। ਇਸ ਤੋਂ ਬਾਅਦ ਉਨ੍ਹਾਂ ਨੂੰ ਕੁਰਸੀ ‘ਤੇ ਬੈਠਣ ਸਮੇਂ ਹੀ ਦਿਲ ਦਾ ਦੌਰਾ ਪੈ ਗਿਆ ਅਤੇ ਉਨ੍ਹਾਂ ਦੀ ਜਾਨ ਚਲੇ ਗਈ।
Check Also
ਪੰਜਾਬ ਯੂਨੀਵਰਸਿਟੀ ’ਚ ਸੈਨੇਟ ਚੋਣਾਂ ਦਾ ਐਲਾਨ ਜਲਦ
ਇਸੇ ਮਹੀਨੇ ਜਾਰੀ ਹੋ ਸਕਦਾ ਹੈ ਨੋਟੀਫਿਕੇਸ਼ਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਸੈਨੇਟ ਚੋਣਾਂ …