Breaking News
Home / ਪੰਜਾਬ / ਕਾਲੇ ਖੇਤੀ ਕਾਨੂੰਨਾਂ ਖਿਲਾਫ ਮੁਹਾਲੀ ਦੇ ਕਿਸਾਨਾਂ ਵੱਲੋਂ ਵਿਸ਼ਾਲ ਟਰੈਕਟਰ ਮਾਰਚ

ਕਾਲੇ ਖੇਤੀ ਕਾਨੂੰਨਾਂ ਖਿਲਾਫ ਮੁਹਾਲੀ ਦੇ ਕਿਸਾਨਾਂ ਵੱਲੋਂ ਵਿਸ਼ਾਲ ਟਰੈਕਟਰ ਮਾਰਚ

ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੂੰ ਰੱਜ ਕੇ ਭੰਡਿਆ
ਮੁਹਾਲੀ/ਬਿਊਰੋ ਨਿਊਜ਼
ਕੇਂਦਰ ਸਰਕਾਰ ਵੱਲੋਂ ਲਿਆਂਦੇ ਤਿੰਨ ਕਾਲੇ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਰੋਹ ਲਗਾਤਾਰ ਭਖਦਾ ਜਾ ਰਿਹਾ ਹੈ। ਅੱਜ ਮੁਹਾਲੀ ਇਲਾਕੇ ਦੇ ਕਿਸਾਨਾਂ ਨੇ ਧੜੇਬੰਦੀ ਅਤੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਮੁਹਾਲੀ ਸ਼ਹਿਰ ਅਤੇ ਨੇੜਲੇ ਪਿੰਡਾਂ ਵਿੱਚ ਵਿਸ਼ਾਲ ਟਰੈਕਟਰ ਮਾਰਚ ਕੱਢਿਆ। ਇਸ ਟਰੈਕਟਰ ਮਾਰਚ ਵਿੱਚ ਨੌਜਵਾਨਾਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ ਅਤੇ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦਿਆਂ ਹੁਕਮਰਾਨਾਂ ਨੂੰ ਰੱਜ ਕੇ ਭੰਡਿਆ। ਇਸ ਮੌਕੇ ਕਿਸਾਨਾਂ ਨੇ ਇਕ ਸੁਰ ਵਿੱਚ ਕਿਸਾਨ ਮਜ਼ਦੂਰ ਏਕਤਾ ਜ਼ਿੰਦਾਬਾਦ ਦੇ ਨਾਅਰੇ ਲਗਾਏ। ਕਿਸਾਨ ਆਗੂ ਗੁਰਜੰਟ ਸਿੰਘ ਅਤੇ ਗੁਰਜਿੰਦਰ ਸਿੰਘ ਨੇ ਕਿਹਾ ਕਿ ਮੋਦੀ ਸਰਕਾਰ ਸ਼ੁਰੂ ਤੋਂ ਹੀ ਕਾਰਪੋਰੇਟ ਘਰਾਣਿਆਂ ਦੀ ਪਿੱਠ ਥਾਪੜ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਖੇਤੀ ਸਬੰਧੀ ਕਾਲੇ ਕਾਨੂੰਨ ਲਿਆ ਕੇ ਕਿਸਾਨਾਂ ਨੂੰ ਤਬਾਹ ਕਰਨਾ ਚਾਹੁੰਦੀ ਹੈ ਜਦੋਂਕਿ ਕਿਸਾਨ ਹੁਣ ਆਰ-ਪਾਰ ਦੀ ਲੜਾਈ ਲੜ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕਿਸਾਨ ਵਿਰੋਧੀ ਕਾਲੇ ਕਾਨੂੰਨ ਵਾਪਸ ਨਹੀਂ ਲਏ ਜਾਂਦੇ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।

Check Also

ਭਾਜਪਾ ਉਮੀਦਵਾਰ ਡਾ. ਸੁਭਾਸ਼ ਸ਼ਰਮਾ ਨੇ ਮੋਰਿੰਡਾ, ਸ੍ਰੀ ਚਮਕੌਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਚੋਣ ਪ੍ਰਚਾਰ ਕੀਤਾ 

ਮੋਰਿੰਡਾ : ਸ੍ਰੀ ਅਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ. ਸੁਭਾਸ਼ ਸ਼ਰਮਾ ਨੇ ਆਪਣੀ ਚੋਣ ਮੁਹਿੰਮ …