ਅੰਮ੍ਰਿਤਸਰ ‘ਚ ਸਿੱਖ ਜਥੇਬੰਦੀਆਂ ਵਲੋਂ ਰੋਸ ਪ੍ਰਦਰਸ਼ਨ
ਅੰਮ੍ਰਿਤਸਰ/ਬਿਊਰੋ ਨਿਊਜ਼
ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਤਿੰਨ ਨਵੇਂ ਖੇਤੀ ਕਾਨੂੰਨ ਲਿਆਂਦੇ ਗਏ, ਜਿਸਦਾ ਕਿਸਾਨਾਂ ਵਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਦਿੱਲੀ ਦੀਆਂ ਸਰਹੱਦਾਂ ‘ਤੇ ਖੇਤੀ ਕਾਨੂੰਨਾਂ ਖਿਲਾਫ ਅੰਦੋਲਨ ਨੂੰ ਤਿੰਨ ਮਹੀਨੇ ਹੋ ਚੁੱਕੇ ਹਨ। ਇਸੇ ਦੌਰਾਨ ਕਈ ਕਿਸਾਨਾਂ ‘ਤੇ ਝੂਠੇ ਪਰਚੇ ਵੀ ਦਰਜ ਕੀਤੇ ਗਏ ਹਨ। ਇਨ੍ਹਾਂ ਝੂਠੇ ਪਰਚਿਆਂ ਖ਼ਿਲਾਫ਼ ਸਿੱਖ ਯੂਥ ਪਾਵਰ ਆਫ਼ ਪੰਜਾਬ ਵਲੋਂ ਅੱਜ ਅੰਮ੍ਰਿਤਸਰ ਦੇ ਭੰਡਾਰੀ ਪੁਲ ਵਿਖੇ ਕੇਂਦਰ ਸਰਕਾਰ ਅਤੇ ਦਿੱਲੀ ਪੁਲਿਸ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਸਿੱਖਾਂ ਖ਼ਿਲਾਫ਼ ਇਕ ਸੋਚੀ ਸਮਝੀ ਸਾਜ਼ਿਸ਼ ਦੇ ਤਹਿਤ ਝੂਠੇ ਪਰਚੇ ਦਰਜ ਕਰਕੇ ਕਿਸਾਨੀ ਅੰਦੋਲਨ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਸਿੱਖ ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਸਰਕਾਰ ਦੀ ਇਸ ਕੋਸ਼ਿਸ਼ ਨੂੰ ਕਦੀ ਵੀ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਜਥੇਬੰਦੀ ਦੇ ਮੁਖੀ ਪਰਮਜੀਤ ਸਿੰਘ ਅਕਾਲੀ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਨਜ਼ਰਬੰਦ ਕਿਸਾਨਾਂ ਅਤੇ ਨੌਜਵਾਨਾਂ ਦੀ ਰਿਹਾਈ ਲਈ ਅਰਦਾਸ ਵੀ ਕੀਤੀ ਗਈ।
Check Also
ਸੁਖਬੀਰ ਬਾਦਲ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਦੱਸਿਆ ਹਰ ਪੱਖੋਂ ਫੇਲ੍ਹ
ਸ਼੍ਰੋਮਣੀ ਅਕਾਲੀ ਦਲ ਨੂੰ ਦੱਸਿਆ ਕਿਸਾਨਾਂ ਤੇ ਮਜ਼ਦੂਰਾਂ ਦੀ ਪਾਰਟੀ ਲੁਧਿਆਣਾ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ …