ਭਗਵੰਤ ਮਾਨ ਨੇ ਕਿਹਾ – ‘ਆਪ’ ਕਿਸਾਨਾਂ ਨਾਲ ਹਮੇਸ਼ਾ ਖੜ੍ਹੀ ਰਹੇਗੀ
ਜਲੰਧਰ/ਬਿਊਰੋ ਨਿਊਜ਼
ਕਾਲੇ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਕਾਂਗਰਸ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਨੇ ਵੀ ਕਿਸਾਨਾਂ ਦੇ ਹੱਕ ਵਿਚ ਵੱਡੀਆਂ ਰੈਲੀਆਂ ਕਰਨ ਦਾ ਐਲਾਨ ਕਰ ਦਿੱਤਾ ਹੈ। ਜਿਸ ਦੇ ਤਹਿਤ ਮਾਰਚ ਮਹੀਨੇ ਆਮ ਆਦਮੀ ਪਾਰਟੀ ਪੰਜਾਬ ਵਿੱਚ ਕਿਸਾਨ ਮਹਾਰੈਲੀ ਕਰੇਗੀ। ਇਸਦੀ ਸ਼ੁਰੂਆਤ ਬਾਘਾ ਪੁਰਾਣਾ ਤੋਂ ਹੋਵੇਗੀ ਅਤੇ ਇਸ ਤੋਂ ਬਾਅਦ ਪੂਰੇ ਪੰਜਾਬ ਵਿੱਚ ਰੈਲੀਆਂ ਹੋਣਗੀਆਂ। ਆਮ ਆਦਮੀ ਪਾਰਟੀ ਦੀ ਇਸ ਕਿਸਾਨ ਮਹਾਰੈਲੀ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਸ਼ਾਮਲ ਹੋਣਗੇ। ਇਸੇ ਦੌਰਾਨ ਜਲੰਧਰ ਵਿਚ ‘ਆਪ’ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਉਹਨਾਂ ਦੀ ਪਾਰਟੀ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਹਮੇਸ਼ਾ ਖੜ੍ਹੀ ਹੈ। ਭਗਵੰਤ ਨੇ ਕਿਹਾ ਕਿ ਕਿਸਾਨ ਮਹਾਰੈਲੀ ਨੂੰ ਮਜ਼ਬੂਤ ਬਣਾਉਣ ਲਈ ਜ਼ਿਲ੍ਹਾ ਪੱਧਰ ‘ਤੇ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਜਾਣਗੀਆਂ ਅਤੇ ਲੋਕਾਂ ਨੂੰ ਇਸ ਰੈਲੀ ਵਿਚ ਕਿਸਾਨਾਂ ਦੀ ਆਵਾਜ਼ ਬਣਨ ਦੀ ਅਪੀਲ ਕੀਤੀ ਜਾਵੇਗੀ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਮੰਚ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਕੀਤੀ ਤਾਰੀਫ਼
ਕਿਹਾ : ਰਾਜਪਾਲ ਦੇ ਚੰਗੇ ਤਜ਼ਰਬੇ ਦਾ ਸਾਡੀ ਸਰਕਾਰ ਨੂੰ ਮਿਲ ਰਿਹਾ ਹੈ ਫਾਇਦਾ ਚੰਡੀਗੜ੍ਹ/ਬਿਊਰੋ …