ਐਨਜੀਓ ਦੀ ਸ਼ਿਕਾਇਤ ‘ਤੇ ਪੁਲਿਸ ਕਰੇਗੀ ਜਾਂਚ
ਚੰਡੀਗੜ੍ਹ/ਬਿਊਰੋ ਨਿਊਜ਼
ਪਾਕਿਸਤਾਨ ਤੋਂ ਇਕ ਹੈਰਾਨ ਕਰ ਦੇਣ ਵਾਲੀ ਖਬਰ ਸਾਹਮਣੇ ਆ ਰਹੀ ਹੈ। ਜਿੱਥੇ ਜਮੀਅਤ ਉਲੇਮਾ ਇਸਮਾਈਲ ਦੇ ਬਲੂਚਿਸਤਾਨ ਤੋਂ 64 ਸਾਲਾ ਸੰਸਦ ਮੈਂਬਰ ਮੌਲਾਨਾ ਸਲਾਹੂਦੀਨ ਅਯੂਬੀ ਨੇ 14 ਸਾਲ ਦੀ ਬੱਚੀ ਨਾਲ ਨਿਕਾਹ ਕਰ ਲਿਆ ਹੈ। ਜਾਣਕਾਰੀ ਮਿਲੀ ਹੈ ਕਿ ਇਹ ਮਾਮਲਾ ਪਹਿਲਾਂ ਵੀ ਚਰਚਾ ਵਿਚ ਆਇਆ ਸੀ। ਹੁਣ ਇਕ ਐਨਜੀਓ ਦੀ ਅਪੀਲ ‘ਤੇ ਪੁਲਿਸ ਇਸਦੀ ਜਾਂਚ ਕਰਨ ਜਾ ਰਹੀ ਹੈ। ਬੱਚੀ ਦੇ ਪਿਤਾ ਨੇ ਵੀ ਇਸ ਨਿਕਾਹ ਦੀ ਪੁਸ਼ਟੀ ਕੀਤੀ ਹੈ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਪਾਕਿਸਤਾਨ ਵਿਚ ਨਿਕਾਹ ਕਾਨੂੰਨ ਦੀ ਗੱਲ ਕੀਤੀ ਜਾਵੇ ਤਾਂ ਇੱਥੇ ਲੜਕੀਆਂ ਦੇ ਵਿਆਹ ਦੀ ਉਮਰ 16 ਸਾਲ ਤੈਅ ਹੈ। ਜੇਕਰ ਇਸ ਤੋਂ ਘੱਟ ਉਮਰ ਵਿਚ ਵਿਆਹ ਕੀਤਾ ਜਾਂਦਾ ਹੈ ਤਾਂ ਕਾਨੂੰਨੀ ਤੌਰ ‘ਤੇ ਇਹ ਗੁਨਾਹ ਮੰਨਿਆ ਜਾਂਦਾ ਹੈ ਅਤੇ ਇਸ ਲਈ ਸਜ਼ਾ ਵੀ ਹੋ ਸਕਦੀ ਹੈ।
Check Also
ਐਸਜੀਪੀਸੀ ਨੂੰ ਭਾਜਪਾ ਆਗੂ ਲਾਲਪੁਰਾ ਦੇ ਬਿਆਨ ’ਤੇ ਸਖਤ ਇਤਰਾਜ਼
ਇਕਬਾਲ ਸਿੰਘ ਲਾਲਪੁਰਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਦੱਸਿਆ ਵਿਸ਼ਨੂੰ ਦਾ ਅਵਤਾਰ ਅੰਮਿ੍ਰਤਸਰ/ਬਿਊਰੋ …