16.4 C
Toronto
Saturday, September 12, 2026
spot_img
Homeਪੰਜਾਬਕਰੋਨਾ ਦੇ ਵਧਦੇ ਮਾਮਲਿਆਂ ਨੂੰ ਲੈ ਕੇ ਪੰਜਾਬ ਸਰਕਾਰ ਹੋਈ ਸਖਤ

ਕਰੋਨਾ ਦੇ ਵਧਦੇ ਮਾਮਲਿਆਂ ਨੂੰ ਲੈ ਕੇ ਪੰਜਾਬ ਸਰਕਾਰ ਹੋਈ ਸਖਤ

ਕਰੋਨਾ ਦੇ ਵਧਦੇ ਮਾਮਲਿਆਂ ਨੂੰ ਲੈ ਕੇ ਪੰਜਾਬ ਸਰਕਾਰ ਹੋਈ ਸਖਤਕੈਪਟਨ ਅਮਰਿੰਦਰ ਵਲੋਂ ਨਵੀਆਂ ਪਾਬੰਦੀਆਂ ਦਾ ਐਲਾਨ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿੱਚ ਵਧ ਰਹੇ ਕਰੋਨਾ ਦੇ ਕੇਸਾਂ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ 1 ਮਾਰਚ ਤੋਂ ਇਨਡੋਰ ਇਕੱਠ ‘ਤੇ 100 ਅਤੇ ਆਊਟ ਡੋਰ ਲਈ 200 ਵਿਅਕਤੀਆਂ ਦੀ ਗਿਣਤੀ ਤੈਅ ਕਰ ਦਿੱਤੀ ਹੈ। ਇਸ ਤੋਂ ਬਿਨਾਂ ਮਾਸਕ ਪਾਉਣ ਅਤੇ ਸੋਸ਼ਲ ਡਿਸਟੈਂਟ ਦੇ ਨਿਯਮ ਨੂੰ ਸਖਤੀ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਨਾਲ ਹੀ ਨਿਰਦੇਸ਼ ਜਾਰੀ ਕੀਤੇ ਹਨ ਕਿ ਇੱਕ ਦਿਨ ਵਿੱਚ 30 ਹਜ਼ਾਰ ਕਰੋਨਾ ਟੈਸਟ ਕੀਤੇ ਜਾਣਗੇ। ਸਥਿਤੀ ਦਾ ਜਾਇਜ਼ਾ ਲੈਣ ਲਈ ਇਕ ਉੱਚ ਪੱਧਰੀ ਵਰਚੁਅਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ, ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਆਪਣੇ ਜ਼ਿਲ੍ਹਿਆਂ ਵਿਚ ਹੌਟ ਸਪਾਟਾਂ ‘ਤੇ ਨਾਈਟ ਕਰਫਿਊ ਲਾਉਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਪੁਲਿਸ ਫੋਰਸ ਨੂੰ ਹਦਾਇਤ ਕੀਤੀ ਕਿ ਉਹ ਮਾਸਕ ਪਹਿਨਣ ਨੂੰ ਸਖਤੀ ਨਾਲ ਲਾਗੂ ਕਰਨ।

RELATED ARTICLES
POPULAR POSTS