ਅਮਰੀਕਾ ‘ਚ ਰੋਜ਼ੀ ਰੋਟੀ ਕਮਾਉਣ ਲਈ ਗਿਆ ਸੀ ਗੁਰਪ੍ਰੀਤ
ਖੰਨਾ/ਬਿਊਰੋ ਨਿਊਜ਼
ਲੁਧਿਆਣਾ ਦੇ ਕਸਬਾ ਖੰਨਾ ਅਧੀਨ ਆਉਂਦੇ ਪਿੰਡ ਚਕੋਹੀ ਦੇ ਨੌਜਵਾਨ ਗੁਰਪ੍ਰੀਤ ਸਿੰਘ ਭੱਪੀ ਦਾ ਅਮਰੀਕਾ ਦੇ ਸੈਕਰਾਮੈਂਟੋ ‘ਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ ਸੈਵਨ ਇਲੈਵਨ ਸਟੋਰ ‘ਤੇ ਕੰਮ ਕਰਦਾ ਸੀ ਅਤੇ ਕੰਮ ‘ਤੇ ਹੀ ਹੋਈ ਝੜਪ ‘ਚ ਉਸ ਦੇ ਗੋਲੀ ਲੱਗ ਗਈ, ਜਿੱਥੇ ਕਿ ਉਸ ਦੀ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਗੁਰਪ੍ਰੀਤ ਸਿੰਘ ਰੋਜ਼ੀ ਰੋਟੀ ਕਮਾਉਣ ਲਈ ਦੋ ਸਾਲ ਪਹਿਲਾਂ ਹੀ ਅਮਰੀਕਾ ਗਿਆ ਸੀ। ਗੁਰਪ੍ਰੀਤ ਸਿੰਘ ਦਾ ਛੇ ਸਾਲ ਪਹਿਲਾਂ ਵਿਆਹ ਹੋਇਆ ਸੀ ਅਤੇ ਉਹ ਆਪਣੇ ਪਿੱਛੇ ਪਤਨੀ ਅਤੇ ਪੰਜ ਸਾਲ ਦੀ ਧੀ ਛੱਡ ਗਿਆ ਹੈ।
Check Also
ਸ਼ੋ੍ਮਣੀ ਅਕਾਲੀ ਦਲ ਨੇ ਲੁਧਿਆਣਾ ਪੱਛਮੀ ਤੋਂ ਪਰਉਪਕਾਰ ਸਿੰਘ ਘੁੰਮਣ ਨੂੰ ਬਣਾਇਆ ਉਮੀਦਵਾਰ
‘ਆਪ’ ਦੇ ਸੰਜੀਵ ਅਰੋੜਾ ਅਤੇ ਕਾਂਗਰਸ ਭਾਰਤ ਭੂਸ਼ਣ ਆਸ਼ੂ ਨਾਲ ਹੋਵੇਗਾ ਮੁਕਾਬਲਾ ਲੁਧਿਆਣਾ/ਬਿਊਰੋ ਨਿਊਜ਼ : …