1.8 C
Toronto
Thursday, November 27, 2025
spot_img
Homeਭਾਰਤਟੂਲਕਿੱਟ ਮਾਮਲੇ 'ਚ ਪਟਿਆਲਾ ਹਾਊਸ ਅਦਾਲਤ ਨੇ ਦਿਸ਼ਾ ਰਵੀ ਨੂੰ ਦਿੱਤੀ ਜ਼ਮਾਨਤ

ਟੂਲਕਿੱਟ ਮਾਮਲੇ ‘ਚ ਪਟਿਆਲਾ ਹਾਊਸ ਅਦਾਲਤ ਨੇ ਦਿਸ਼ਾ ਰਵੀ ਨੂੰ ਦਿੱਤੀ ਜ਼ਮਾਨਤ

ਨੌਦੀਪ ਕੌਰ ਨੇ ਕਿਹਾ – ਹਰਿਆਣਾ ਪੁਲਿਸ ਨੇ ਮੇਰੇ ‘ਤੇ ਬੇਤਹਾਸ਼ਾ ਤਸ਼ੱਦਦ ਢਾਹਿਆ
ਨਵੀਂ ਦਿੱਲੀ/ਬਿਊਰੋ ਨਿਊਜ਼
ਟੂਲਕਿੱਟ ਮਾਮਲੇ ‘ਚ ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਨੇ ਵਾਤਾਵਰਨ ਕਾਰਕੁੰਨ ਦਿਸ਼ਾ ਰਵੀ ਨੂੰ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਨੇ ਦਿਸ਼ਾ ਨੂੰ ਇਕ ਲੱਖ ਰੁਪਏ ਦੇ ਨਿੱਜੀ ਮੁਚੱਲਕੇ ‘ਤੇ ਜ਼ਮਾਨਤ ਦਿੱਤੀ ਹੈ। ਇਸੇ ਦੌਰਾਨ ਮਜ਼ਦੂਰ ਅਧਿਕਾਰਾਂ ਦੀ ਕਾਰਕੁੰਨ ਨੌਦੀਪ ਕੌਰ ਨੇ ਆਪਣੀ ਜ਼ਮਾਨਤ ਅਰਜੀ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਅੱਗੇ ਦਾਅਵਾ ਕੀਤਾ ਹੈ ਕਿ ਉਸ ਨੂੰ ਸੋਨੀਪਤ ਪੁਲਿਸ ਨੇ ਪਿਛਲੇ ਮਹੀਨੇ ਗ੍ਰਿਫਤਾਰ ਕਰਨ ਤੋਂ ਬਾਅਦ ਥਾਣੇ ਵਿੱਚ ਬੁਰੀ ਤਰ੍ਹਾਂ ਕੁੱਟਿਆ ਸੀ। ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀ 23 ਸਾਲਾ ਨੌਦੀਪ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਉਸ ਦੀ ਡਾਕਟਰੀ ਜਾਂਚ ਨਹੀਂ ਕਰਵਾਈ ਗਈ, ਜੋ ਫੌਜਦਾਰੀ ਜ਼ਾਬਤਾ ਦੀ ਧਾਰਾ 54 ਦੀ ਉਲੰਘਣਾ ਹੈ। ਉਹ ਇਸ ਸਮੇਂ ਹਰਿਆਣਾ ਦੀ ਕਰਨਾਲ ਜੇਲ੍ਹ ਵਿਚ ਬੰਦ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਨੌਦੀਪ ਮਾਮਲੇ ਸਬੰਧੀ ਸੁਣਵਾਈ 24 ਫਰਵਰੀ ਲਈ ਅੱਗੇ ਪਾ ਦਿੱਤੀ ਗਈ ਹੈ।

RELATED ARTICLES
POPULAR POSTS