ਲਾਲ ਕਿਲ੍ਹੇ ‘ਤੇ ਹੋਈ ਹਿੰਸਾ ਦੇ ਲੱਗ ਰਹੇ ਹਨ ਆਰੋਪ
ਨਵੀਂ ਦਿੱਲੀ/ਬਿਊਰੋ ਨਿਊਜ਼
26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਦੇ ਸਬੰਧ ‘ਚ ਦਿੱਲੀ ਪੁਲਿਸ ਦੀ ਕ੍ਰਾਈਮ ਬਰਾਂਚ ਵਲੋਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਦੋਹਾਂ ਵਿਅਕਤੀਆਂ ਦੀ ਗ੍ਰਿਫ਼ਤਾਰੀ ਜੰਮੂ ਤੋਂ ਹੋਈ ਹੈ। ਦਿੱਲੀ ਪੁਲਿਸ ਨੇ ‘ਜੰਮੂ-ਕਸ਼ਮੀਰ ਯੂਨਾਈਟਿਡ ਕਿਸਾਨ ਫਰੰਟ’ ਦੇ ਪ੍ਰਧਾਨ ਮਹਿੰਦਰ ਸਿੰਘ ਅਤੇ ਜੰਮੂ ਦੇ ਗੋਲ ਗੁਜਰਾਲ ਦੇ ਰਹਿਣ ਵਾਲੇ ਮਨਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਮਹਿੰਦਰ ਜੰਮੂ ਸ਼ਹਿਰ ਦੇ ਚੱਠਾ ਦਾ ਵਸਨੀਕ ਹੈ। ਪੁਲਿਸ ਅਨੁਸਾਰ ਦੋਵਾਂ ਨੇ ਲਾਲ ਕਿਲ੍ਹੇ ‘ਤੇ ਹੋਈ ਹਿੰਸਾ ਵਿੱਚ ਸਰਗਰਮੀ ਨਾਲ ਹਿੱਸਾ ਲਿਆ ਅਤੇ ਇਹ ਦੋਵੇਂ ਵਿਅਕਤੀ ਮੁੱਖ ਸਾਜਿਸ਼ ਘਾੜੇ ਵੀ ਹਨ। ਪੁਲਿਸ ਅਧਿਕਾਰੀਆਂ ਦਾ ਦਾਅਵਾ ਹੈ ਕਿ ਦੋਵਾਂ ਵਿਅਕਤੀਆਂ ਨੂੰ ਸੋਮਵਾਰ ਰਾਤ ਨੂੰ ਦਿੱਲੀ ਪੁਲਿਸ ਦੀ ਅਪਰਾਧ ਸ਼ਾਖਾ ਨੇ ਫੜ ਲਿਆ ਸੀ ਅਤੇ ਫਿਰ ਪੁੱਛ-ਪੜਤਾਲ ਲਈ ਦਿੱਲੀ ਲਿਆਂਦਾ ਗਿਆ। ਦਿੱਲੀ ਪੁਲਿਸ ਨੇ ਇਹ ਵੀ ਦੱਸਿਆ ਕਿ ਜੰਮੂ ਕਸ਼ਮੀਰ ਪੁਲਿਸ ਦੀ ਮਦਦ ਨਾਲ ਹੀ ਇਨ੍ਹਾਂ ਵਿਅਕਤੀਆਂ ਦੀ ਗ੍ਰਿਫਤਾਰੀ ਹੋਈ ਹੈ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀਲੰਕਾ ਤੋਂ ਮਛੂਆਰਿਆਂ ਦੀ ਰਿਹਾਈ ਦੀ ਕੀਤੀ ਮੰਗ
ਤਮਿਲਾਂ ਨੂੰ ਪੂਰਾ ਅਧਿਕਾਰ ਦੇਣ ਦੀ ਵੀ ਕੀਤੀ ਗੱਲ ਕੋਲੰਬੋ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ …