ਦਿੱਲੀ ਪੁਲਿਸ ਨੇ ਲੱਖਾ ਸਿਧਾਣਾ ‘ਤੇ ਰੱਖਿਆ ਹੈ ਇਕ ਲੱਖ ਰੁਪਏ ਦਾ ਇਨਾਮ
ਬਠਿੰਡਾ/ਬਿਊਰੋ ਨਿਊਜ਼
ਇਕ ਪਾਸੇ ਦਿੱਲੀ ਦੀ ਪੁਲਿਸ ਫੋਰਸ ਲੱਖਾ ਸਿਧਾਣਾ ਦੀ ਸੂਹ ਲੈਂਦੀ ਫਿਰ ਰਹੀ ਹੈ, ਦੂਜੇ ਪਾਸੇ ਲੱਖਾ ਸਿਧਾਣਾ ਬਠਿੰਡਾ ਦੀ ਮਹਿਰਾਜ ਸਟੇਜ ‘ਤੇ ਜਾ ਪਹੁੰਚਿਆ। ਲੱਖਾ ਸਿਧਾਣਾ ਨੇ ਮਹਿਰਾਜ ਕਿਸਾਨ ਮਹਾਰੈਲੀ ਨੂੰ ਸੰਬੋਧਨ ਵੀ ਕੀਤਾ। ਜ਼ਿਕਰਯੋਗ ਹੈ ਕਿ ਦਿੱਲੀ ਪੁਲਿਸ ਨੇ ਦਿੱਲੀ ਹਿੰਸਾ ਦੇ ਮਾਮਲੇ ਵਿਚ ਲੱਖਾ ਸਿਧਾਣਾ ‘ਤੇ ਇਕ ਲੱਖ ਰੁਪਏ ਦਾ ਇਨਾਮ ਵੀ ਰੱਖਿਆ ਹੋਇਆ ਹੈ। ਧਿਆਨ ਰਹੇ ਕਿ ਮਹਿਰਾਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਜੱਦੀ ਪਿੰਡ ਹੈ। ਕੁਝ ਦਿਨ ਪਹਿਲਾਂ ਲੱਖਾ ਸਿਧਾਣਾ ਨੇ ਪੰਜਾਬ ਦੇ ਕਿਸਾਨਾਂ ਨੂੰ ਅਪੀਲ ਕੀਤੀ ਸੀ ਕਿ ਉਹ ਕਿਸਾਨ ਅੰਦੋਲਨ ਦੀ ਦੁਬਾਰਾ ਵਾਗਡੋਰ ਸੰਭਾਲਣ। ਇਸ ਤੋਂ ਪਹਿਲਾਂ ਲੱਖਾ ਸਿਧਾਣਾ ਨੇ ਦਿੱਲੀ ਪੁਲਿਸ ਨੂੰ ਮੀਡੀਆ ਰਾਹੀਂ ਚੁਣੌਤੀ ਦਿੰਦਿਆਂ ਕਿਹਾ ਸੀ ਕਿ ਉਹ 23 ਫਰਵਰੀ ਨੂੰ ਬਠਿੰਡਾ ਦੇ ਮਹਿਰਾਜ ‘ਚ ਕਿਸਾਲ ਰੈਲੀ ‘ਚ ਸ਼ਾਮਲ ਹੋਵੇਗਾ ਅਤੇ ਪੁਲਿਸ ਉਸ ਨੂੰ ਗ੍ਰਿਫ਼ਤਾਰ ਕਰ ਕੇ ਦਿਖਾਏ। ਇਸੇ ਦੌਰਾਨ ਭਾਜਪਾ ਆਗੂ ਮਾਸਟਰ ਮੋਹਨ ਲਾਲ ਨੇ ਕਿਹਾ ਕਿ ਲੱਖਾ ਸਿਧਾਣਾ ਦਾ ਪੰਜਾਬ ਵਿਚ ਰੈਲੀ ਨੂੰ ਸੰਬੋਧਨ ਕਰਨਾ ਪੰਜਾਬ ਸਰਕਾਰ ਉਤੇ ਵੱਡੇ ਸਵਾਲ ਖੜ੍ਹੇ ਕਰਦਾ ਹੈ।
Check Also
ਸ਼ੋ੍ਮਣੀ ਅਕਾਲੀ ਦਲ ਨੇ ਲੁਧਿਆਣਾ ਪੱਛਮੀ ਤੋਂ ਪਰਉਪਕਾਰ ਸਿੰਘ ਘੁੰਮਣ ਨੂੰ ਬਣਾਇਆ ਉਮੀਦਵਾਰ
‘ਆਪ’ ਦੇ ਸੰਜੀਵ ਅਰੋੜਾ ਅਤੇ ਕਾਂਗਰਸ ਭਾਰਤ ਭੂਸ਼ਣ ਆਸ਼ੂ ਨਾਲ ਹੋਵੇਗਾ ਮੁਕਾਬਲਾ ਲੁਧਿਆਣਾ/ਬਿਊਰੋ ਨਿਊਜ਼ : …