ਕਿਹਾ, ਕਿਸਾਨ ਅੰਦੋਲਨ ਬਾਰੇ ਫੈਲਾਈਆਂ ਜਾ ਰਹੀਆਂ ਅਫਵਾਹਾਂ ਤੋਂ ਬਚੋ
ਨਵੀਂ ਦਿੱਲੀ/ਬਿਊਰੋ ਨਿਊਜ਼
ਵਿਵਾਦਤ ਨਵੇਂ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨੀ ਸੰਘਰਸ਼ ਲਗਾਤਾਰ ਜਾਰੀ ਹੈ। ਇਸਦੇ ਚੱਲਦਿਆਂ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਕਿਸਾਨਾਂ ਦੇ ਰੋਹ ਅੱਗੇ ਬੌਖਲਾ ਗਈ ਹੈ। ਰਾਜੇਵਾਲ ਨੇ ਕਿਹਾ ਕਿ ਮਹਾਂਪੰਚਾਇਤਾਂ ਦੇ ਨਾਲ-ਨਾਲ ਲੋਕਾਂ ਨੂੰ ਕਿਸਾਨ ਅੰਦੋਲਨ ਵਿੱਚ ਵੀ ਆਪਣਾ ਹਿੱਸਾ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਬਾਰੇ ਤਰ੍ਹਾਂ- ਤਰ੍ਹਾਂ ਦੀਆਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ ਜਿਨ੍ਹਾਂ ਤੋਂ ਬਚਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅੱਗੇ ਹੋ ਕੇ ਸਾਰਿਆਂ ਨੂੰ ਅੰਦੋਲਨ ਵਿੱਚ ਸਹਿਯੋਗ ਪਾਉਣਾ ਚਾਹੀਦਾ ਹੈ ਅਤੇ ਹਰ ਹਾਲਤ ਵਿੱਚ ਅਸੀਂ ਕਿਸਾਨ ਅੰਦੋਲਨ ਵਿੱਚ ਜਿੱਤ ਹਾਸਲ ਕਰਾਂਗੇ। ਰਾਜੇਵਾਲ ਨੇ ਕਿਹਾ ਕਿ ਇਸ ਸਮੇਂ ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰਨ ਤੋਂ ਭੱਜ ਰਹੀ ਹੈ।
Check Also
ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ
ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …