19.1 C
Toronto
Friday, September 4, 2026
spot_img
Homeਭਾਰਤਜੰਮੂ ਕਸ਼ਮੀਰ 'ਚ ਭਾਰਤੀ ਸੁਰੱਖਿਆ ਬਲਾਂ ਨੇ ਮੁਕਾਬਲੇ 'ਚ ਦੋ ਅੱਤਵਾਦੀ ਮਾਰ...

ਜੰਮੂ ਕਸ਼ਮੀਰ ‘ਚ ਭਾਰਤੀ ਸੁਰੱਖਿਆ ਬਲਾਂ ਨੇ ਮੁਕਾਬਲੇ ‘ਚ ਦੋ ਅੱਤਵਾਦੀ ਮਾਰ ਮੁਕਾਏ

ਜੰਮੂ ਕਸ਼ਮੀਰ ‘ਚ ਭਾਰਤੀ ਸੁਰੱਖਿਆ ਬਲਾਂ ਨੇ ਮੁਕਾਬਲੇ ‘ਚ ਦੋ ਅੱਤਵਾਦੀ ਮਾਰ ਮੁਕਾਏਭਾਰਤੀ ਜਵਾਨਾਂ ਵਲੋਂ ਤਲਾਸ਼ੀ ਅਭਿਆਨ ਜਾਰੀ
ਸ੍ਰੀਨਗਰ/ਬਿਊਰੋ ਨਿਊਜ਼
ਜੰਮੂ ਕਸ਼ਮੀਰ ਦੇ ਅਨੰਤਨਾਗ ਵਿਚ ਮੁਕਾਬਲੇ ਦੌਰਾਨ ਭਾਰਤੀ ਸੁਰੱਖਿਆ ਬਲਾਂ ਨੇ ਜੈਸ਼ ਏ ਮੁਹੰਮਦ ਦੇ ਦੋ ਅੱਤਵਾਦੀਆਂ ਨੂੰ ਮਾਰ ਮੁਕਾਇਆ। ਕਸ਼ਮੀਰ ਜੋਨ ਦੇ ਆਈਜੀ ਨੇ ਇਸ ਦੀ ਪੁਸ਼ਟੀ ਵੀ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਮੁਕਾਬਲੇ ਦੌਰਾਨ ਜੈਸ਼ ਦੇ ਦੋ ਅੱਤਵਾਦੀਆਂ ਨੂੰ ਮਾਰ ਮੁਕਾਉਣ ਵਿਚ ਸਫਲਤਾ ਮਿਲੀ ਹੈ ਅਤੇ ਇਲਾਕੇ ਵਿਚ ਤਲਾਸ਼ੀ ਅਭਿਆਨ ਅਜੇ ਵੀ ਜਾਰੀ ਹੈ। ਜ਼ਿਕਰਯੋਗ ਹੈ ਕਿ ਭਾਰਤੀ ਸੁਰੱਖਿਆ ਬਲਾਂ ਨੂੰ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਸੀ ਅਤੇ ਇਸੇ ਸੂਚਨਾ ਦੇ ਅਧਾਰ ‘ਤੇ ਇਲਾਕੇ ਦੀ ਘੇਰਾਬੰਦੀ ਕੀਤੀ ਗਈ ਸੀ। ਅੱਤਵਾਦੀਆਂ ਨੇ ਆਪਣੇ ਆਪ ਨੂੰ ਘਿਰੇ ਹੋਏ ਦੇਖਦਿਆਂ ਸੁਰੱਖਿਆ ਬਲਾਂ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ ਅਤੇ ਜਵਾਬੀ ਕਾਰਵਾਈ ਵਿਚ ਦੋ ਅੱਤਵਾਦੀ ਮਾਰੇ ਗਏ।

RELATED ARTICLES
POPULAR POSTS