22.5 C
Toronto
Thursday, August 20, 2026
spot_img
Homeਭਾਰਤ1 ਮਾਰਚ ਤੋਂ 60 ਸਾਲ ਤੋਂ ਵੱਧ ਉਮਰ ਵਾਲੇ ਵਿਅਕਤੀਆਂ ਨੂੰ ਦਿੱਤੀ...

1 ਮਾਰਚ ਤੋਂ 60 ਸਾਲ ਤੋਂ ਵੱਧ ਉਮਰ ਵਾਲੇ ਵਿਅਕਤੀਆਂ ਨੂੰ ਦਿੱਤੀ ਜਾਵੇਗੀ ਕਰੋਨਾ ਵੈਕਸੀਨ

1 ਮਾਰਚ ਤੋਂ 60 ਸਾਲ ਤੋਂ ਵੱਧ ਉਮਰ ਵਾਲੇ ਵਿਅਕਤੀਆਂ ਨੂੰ ਦਿੱਤੀ ਜਾਵੇਗੀ ਕਰੋਨਾ ਵੈਕਸੀਨਦਿੱਲੀ ਜਾਣ ਵਾਲੇ ਪੰਜਾਬ ਵਾਸੀਆਂ ਲਈ ਕੋਵਿਡ-19 ਦੀ ਨੈਗੇਟਿਵ ਰਿਪੋਰਟ ਲਾਜ਼ਮੀ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਭਰ ‘ਚ 1 ਮਾਰਚ ਤੋਂ ਕਰੋਨਾ ਵੈਕਸੀਨੇਸ਼ਨ ਦਾ ਦੂਜਾ ਪੜਾਅ ਸ਼ੁਰੂ ਹੋਵੇਗਾ ਅਤੇ ਇਸ ਪੜਾਅ ਤਹਿਤ 60 ਸਾਲ ਤੋਂ ਵਧ ਉਮਰ ਵਾਲੇ ਵਿਅਕਤੀਆਂ ਨੂੰ ਟੀਕਾ ਲਗਾਇਆ ਜਾਵੇਗਾ। ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਅੱਜ ਕੈਬਨਿਟ ਦੇ ਫ਼ੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਇਸ ਦਾ ਐਲਾਨ ਕੀਤਾ। ਉਧਰ ਦੂਜੇ ਪਾਸੇ ਪੰਜਾਬ, ਮਹਾਰਾਸ਼ਟਰ ਅਤੇ ਕੇਰਲ ਸਣੇ ਪੰਜ ਰਾਜਾਂ ਤੋਂ ਦਿੱਲੀ ਜਾਣ ਵਾਲੇ ਵਿਅਕਤੀਆਂ ਨੂੰ ਕੌਮੀ ਰਾਜਧਾਨੀ ਵਿਚ ਦਾਖਲ ਹੋਣ ਤੋਂ ਪਹਿਲਾਂ ਕੋਵਿਡ-19 ਦੀ ਨੈਗੇਟਿਵ ਜਾਂਚ ਰਿਪੋਰਟ ਦਿਖਾਉਣੀ ਪਏਗੀ। ਇਹ ਨਿਰਦੇਸ਼ 15 ਮਾਰਚ ਤੱਕ ਲਾਗੂ ਰਹਿਣਗੇ। ਇਸੇ ਦੌਰਾਨ ਕੇਂਦਰ ਸਰਕਾਰ ਨੇ ਕੋਵਿਡ-19 ਦੇ ਵਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਸਥਿਤੀ ਨਾਲ ਨਜਿੱਠਣ ਲਈ ਕਈ ਸੂਬਿਆਂ ਵਿਚ ਉੱਚ ਪੱਧਰੀ ਟੀਮਾਂ ਭੇਜੀਆਂ ਹਨ।

RELATED ARTICLES
POPULAR POSTS