ਆਮ ਆਦਮੀ ਪਾਰਟੀ ਨੇ ਨੌਦੀਪ ਦੀ ਰਿਹਾਈ ਲਈ ਹਰਿਆਣਾ ਦੇ ਮੁੱਖ ਮੰਤਰੀ ਨੂੰ ਲਿਖੀ ਚਿੱਠੀ
ਚੰਡੀਗੜ੍ਹ/ਬਿਊਰੋ ਨਿਊਜ਼
ਹਰਿਆਣਾ ਪੁਲਿਸ ਵੱਲੋਂ ਗ੍ਰਿਫ਼ਤਾਰ ਸ੍ਰੀ ਮੁਕਤਸਰ ਸਾਹਿਬ ਦੀ ਨਿਵਾਸੀ ਸੋਸ਼ਲ ਵਰਕਰ ਨੌਦੀਪ ਕੌਰ ਦੀ ਅੰਤਰਿਮ ਜ਼ਮਾਨਤ ਦੀ ਮੰਗ ‘ਤੇ ਹਾਈਕੋਰਟ ਨੇ ਉਸ ਨੂੰ ਕੋਈ ਰਾਹਤ ਨਹੀਂ ਦਿੱਤੀ। ਅੱਜ ਇਸ ਮਾਮਲੇ ਦੀ ਸੁਣਵਾਈ ਦੌਰਾਨ ਸਰਕਾਰ ਵੱਲੋਂ ਅਦਾਲਤ ‘ਚ ਸਟੇਟਸ ਰਿਪੋਰਟ ਦਿੱਤੀ ਗਈ। ਪੁਲਿਸ ਵੱਲੋਂ ਅਦਾਲਤ ਨੂੰ ਦੱਸਿਆ ਗਿਆ ਕਿ ਉਨ੍ਹਾਂ ਕੋਲ ਫੁਟੇਜ ਹੈ ਜਿਸ ‘ਚ ਨੌਦੀਪ ਕੌਰ ਪੁਲਿਸ ਖਿਲਾਫ ਲੋਕਾਂ ਨੂੰ ਭੜਕਾ ਰਹੀ ਸੀ। ਉਹ ਪੁਲਿਸ ਨੂੰ ਸਬਕ ਸਿਖਾਉਣ ਦੀ ਗੱਲ ਵੀ ਕਰ ਰਹੀ ਸੀ। ਪਤਾ ਲੱਗਾ ਹੈ ਕਿ ਹਰਿਆਣਾ ਪੁਲਿਸ ਨੌਦੀਪ ਕੌਰ ਦਾ ਮੈਡੀਕਲ ਸਰਟੀਫਿਕੇਟ ਨਹੀਂ ਲੈ ਕੇ ਆਈ ਸੀ ਇਸੇ ਕਰਕੇ ਹੁਣ ਮਾਮਲੇ ਦੀ ਸੁਣਵਾਈ 26 ਫਰਵਰੀ ਨੂੰ ਹੋਵੇਗੀ। ਜ਼ਿਕਰਯੋਗ ਹੈ ਕਿ ਨੌਦੀਪ ਕੌਰ ਹਰਿਆਣਾ ਦੀ ਕਰਨਾਲ ਜੇਲ੍ਹ ਵਿਚ ਬੰਦ ਹੈ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਰਪਾਲ ਸਿੰਘ ਚੀਮਾ ਨੇ ਨੌਦੀਪ ਕੌਰ ਦੀ ਰਿਹਾਈ ਲਈ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਚਿੱਠੀ ਵੀ ਲਿਖੀ ਹੈ।
Check Also
ਜ਼ਿਮਨੀ ਚੋਣਾਂ ਜਿੱਤਣ ਮਗਰੋਂ ‘ਆਪ’ ਨੇ ਪਟਿਆਲਾ ਤੋਂ ਸ਼ੁਰੂ ਕੀਤੀ ਧੰਨਵਾਦ ਯਾਤਰਾ
ਪਾਰਟੀ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ’ਚ ਅੰਮਿ੍ਰਤਸਰ ਪਹੁੰਚ ਕੇ ਸੰਪੰਨ ਹੋਵੇਗੀ ਧੰਨਵਾਦ ਯਾਤਰਾ ਪਟਿਆਲਾ/ਬਿਊਰੋ …