Breaking News
Home / ਭਾਰਤ / ਪੰਜਾਬ ਦੇ ਕਾਂਗਰਸੀ ਆਗੂਆਂ ਵਲੋਂ ਤੇਲ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ ਨਵੀਂ ਦਿੱਲੀ ‘ਚ ਪ੍ਰਦਰਸ਼ਨ

ਪੰਜਾਬ ਦੇ ਕਾਂਗਰਸੀ ਆਗੂਆਂ ਵਲੋਂ ਤੇਲ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ ਨਵੀਂ ਦਿੱਲੀ ‘ਚ ਪ੍ਰਦਰਸ਼ਨ

ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਨੇ ਵੀ ਪੰਜਾਬ ਵਿਚ ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਮੰਗ ਪੱਤਰ
ਨਵੀਂ ਦਿੱਲੀ/ਬਿਊਰੋ ਨਿਊਜ਼
ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਕਰ ਰਹੇ ਕਿਸਾਨਾਂ ਦੀ ਹਮਾਇਤ ‘ਚ ਨਵੀਂ ਦਿੱਲੀ ਵਿਖੇ ਜੰਤਰ-ਮੰਤਰ ‘ਤੇ ਬੈਠੇ ਪੰਜਾਬ ਦੇ ਕਾਂਗਰਸੀ ਆਗੂਆਂ ਨੇ ਪੈਟਰੋਲ, ਡੀਜ਼ਲ ਅਤੇ ਗੈਸ ਦੀਆਂ ਕੀਮਤਾਂ ‘ਚ ਹੋਏ ਵਾਧੇ ਦੇ ਵਿਰੁੱਧ ਪ੍ਰਦਰਸ਼ਨ ਕੀਤਾ। ਇਨ੍ਹਾਂ ਕਾਂਗਰਸੀ ਆਗੂਆਂ ਵਿਚ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਅਤੇ ਸੰਸਦ ਮੈਂਬਰ ਜਸਬੀਰ ਸਿੰਘ ਗਿੱਲ ਵੀ ਸ਼ਾਮਲ ਸਨ। ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਵਲੋਂ ਵੀ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਵਧ ਰਹੀਆਂ ਕੀਮਤਾਂ ਨੂੰ ਲੈ ਕੇ ਅੰਮ੍ਰਿਤਸਰ ਤੇ ਜਲੰਧਰ ਸਮੇਤ ਪੂਰੇ ਪੰਜਾਬ ਵਿਚ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪੇ ਗਏ। ਆਗੂਆਂ ਨੇ ਕਿਹਾ ਕਿ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਕਾਰਨ ਲੋਕਾਂ ਦੀ ਆਰਥਿਕਤਾ ‘ਤੇ ਭਾਰੀ ਬੋਝ ਪਿਆ ਹੈ। ਆਗੂਆਂ ਨੇ ਮੰਗ ਕੀਤੀ ਕੀ ਜਲਦ ਤੋਂ ਜਲਦ ਟੈਕਸਾਂ ‘ਚ ਕਮੀ ਕਰ ਕੇ ਲੋਕਾਂ ਨੂੰ ਰਾਹਤ ਦਿੱਤੀ ਜਾਵੇ।

Check Also

ਚੋਣ ਕਮਿਸ਼ਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਹੁਲ ਗਾਂਧੀ ਦੇ ਭਾਸ਼ਨਾਂ ’ਤੇ ਲਿਆ ਨੋਟਿਸ

ਭਾਜਪਾ ਅਤੇ ਕਾਂਗਰਸ ਦੇ ਪ੍ਰਧਾਨ ਕੋਲੋਂ 29 ਅਪ੍ਰੈਲ ਤੱਕ ਮੰਗਿਆ ਜਵਾਬ ਨਵੀਂ ਦਿੱਲੀ/ਬਿਊਰੋ ਨਿਊਜ਼ : …