16 ਸਤੰਬਰ ਨੂੰ ਪੂਰੇ ਮਾਮਲੇ ਦੀ ਰਿਪੋਰਟ ਮੰਗੀ
ਚੰਡੀਗੜ੍ਹ/ਬਿਊਰੋ ਨਿਊਜ਼ : ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਆਸ਼ੂਤੋਸ਼ ਮਹਾਰਾਜ ਦੀ ‘ਸਮਾਧੀ’ ਮਾਮਲੇ ਵਿੱਚ ਪੰਜਾਬ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਦੀ ਖਿਚਾਈ ਕੀਤੀ। ਮਾਮਲੇ ਦੀ ਸੁਣਵਾਈ ਕਰਦੇ ਹੋਏ ਅਦਾਲਤ ਨੇ ਪੰਜਾਬ ਸਰਕਾਰ ਨੂੰ ਪੂਰੇ ਮਾਮਲੇ ਦੀ ਰਿਪੋਰਟ 16 ਸਤੰਬਰ ਨੂੰ ਪੇਸ਼ ਕਰਨ ਲਈ ਆਖਿਆ ਹੈ। ઠ
ਇਸ ਤੋਂ ਪਹਿਲਾਂ ਸੁਣਵਾਈ ਕਰਦੇ ਹੋਏ ਅਦਾਲਤ ਨੇ ਸਾਰੇ ਪੱਖਾਂ ਨੂੰ ਇਸ ਮੁੱਦੇ ਦਾ ਹੱਲ ਆਪਸੀ ਸਹਿਮਤੀ ਨਾਲ ਕੱਢਣ ਲਈ ਵੀ ਆਖਿਆ। ਡਾਕਟਰ ਅਸਲ ਵਿੱਚ ਆਸ਼ੂਤੋਸ਼ ਮਹਾਰਾਜ ਨੂੰ ਕਲੀਨਕਲੀ ਡੈੱਡ ਐਲਾਨ ਚੁੱਕੇ ਹਨ ਪਰ ਬਾਬੇ ਦੇ ਭਗਤਾਂ ਅਨੁਸਾਰ ਉਹ ਸਮਾਧੀ ਵਿੱਚ ਹਨ। ਡਾਕਟਰਾਂ ਵੱਲੋਂ ਆਸ਼ੂਤੋਸ਼ ਮਹਾਰਾਜ ਨੂੰ ਮ੍ਰਿਤਕ ਐਲਾਨ ਤੋਂ ਬਾਅਦ ਉਨ੍ਹਾਂ ਦੇ ਭਗਤਾਂ ਨੇ ਉਨ੍ਹਾਂ ਨੂੰ 29 ਜਨਵਰੀ 2014 ਤੋਂ ਫਰੀਜਰ ਵਿੱਚ ਰੱਖਿਆ ਹੋਇਆ ਹੈ। ਆਸ਼ੂਤੋਸ਼ ਮਹਾਰਾਜ ਦੇ ਸਾਬਕਾ ਡਰਾਈਵਰ ਪੂਰਨ ਸਿੰਘ ਨੇ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰ ਕੇ ਮਹਾਰਾਜ ਦੇ ਸਸਕਾਰ ਦੀ ਮੰਗ ਕੀਤੀ ਸੀ।
Check Also
ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਦੋ ਦਸੰਬਰ ਨੂੰ ਸੌਂਪਣੇ ਆਪਣਾ ਸਪੱਸ਼ਟੀਕਰਨ
ਕਿਹਾ : ਮੇਰਾ ਰੋਮ ਰੋਮ ਸ੍ਰੀ ਅਕਾਲ ਤਖਤ ਸਾਹਿਬ ਨੂੰ ਹੈ ਸਮਰਪਿਤ ਅੰਮਿ੍ਰਤਸਰ/ਬਿਊਰੋ ਨਿਊਜ਼ : …