ਕੈਪਟਨ ਅਮਰਿੰਦਰ, ਸੁਖਬੀਰ ਬਾਦਲ, ਭਗਵੰਤ ਮਾਨ ਸਣੇ ਸਮੁੱਚੇ ਕਲਾਕਾਰ ਜਗਤ ਵਲੋਂ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬੀ ਸੱਭਿਆਚਾਰ ਦੀ ਦੁਨੀਆ ਨੂੰ ਅੱਜ ਉਸ ਵੇਲੇ ਨਾ ਪੂਰਾ ਹੋਣ ਵਾਲਾ ਘਾਟਾ ਪੈ ਗਿਆ ਜਦੋਂ ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਪੰਜਾਬੀ ਗਾਇਕ ਸਰਦੂਲ ਸਿਕੰਦਰ ਦਾ ਦਿਹਾਂਤ ਹੋ ਗਿਆ। ਸਰਦੂਲ ਸਿਕੰਦਰ ਕਰੋਨਾ ਕਾਰਨ ਕਰੀਬ ਡੇਢ ਮਹੀਨੇ ਤੋਂ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਇਲਾਜ ਅਧੀਨ ਸਨ, ਜਿਥੇ ਉਨ੍ਹਾਂ ਦੀ ਹਾਲਤ ਬੇਹੱਦ ਨਾਜ਼ੁਕ ਸੀ ਅਤੇ ਅੱਜ ਉਨ੍ਹਾਂ ਦਾ ਦਿਹਾਂਤ ਹੋ ਗਿਆ। ਸਰਦੂਲ ਸਿਕੰਦਰ ਦੇ ਦਿਹਾਂਤ ‘ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸੁਖਬੀਰ ਬਾਦਲ, ਭਗਵੰਤ ਮਾਨ ਸਣੇ ਸਮੁੱਚੇ ਕਲਾਕਾਰ ਜਗਤ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਸਰਦੂਲ ਸਿਕੰਦਰ ਦੇ ਇਲਾਜ ਲਈ ਹਸਪਤਾਲ ਦਾ 10 ਲੱਖ ਰੁਪਏ ਦਾ ਬਿੱਲ ਵੀ ਪੰਜਾਬ ਸਰਕਾਰ ਦੇਵੇਗੀ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …