Breaking News
Home / ਪੰਜਾਬ / ਹੁਸ਼ਿਆਰਪੁਰ ਦੇ ਕਿਸਾਨ ਮਲਕੀਤ ਸਿੰਘ ਦੀ ਦਿੱਲੀ ਸੰਘਰਸ਼ ਦੌਰਾਨ ਮੌਤ

ਹੁਸ਼ਿਆਰਪੁਰ ਦੇ ਕਿਸਾਨ ਮਲਕੀਤ ਸਿੰਘ ਦੀ ਦਿੱਲੀ ਸੰਘਰਸ਼ ਦੌਰਾਨ ਮੌਤ

ਕਿਸਾਨੀ ਸੰਘਰਸ਼ ਦੇ ਚੱਲਦਿਆਂ ਹੁਣ ਤੱਕ 250 ਦੇ ਕਰੀਬ ਕਿਸਾਨਾਂ ਦੀ ਜਾ ਚੁੱਕੀ ਹੈ ਜਾਨ
ਹੁਸ਼ਿਆਰਪੁਰ/ਬਿਊਰੋ ਨਿਊਜ਼
ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਲਿਆਂਦੇ ਵਿਵਾਦਤ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ ਅਤੇ ਦਿੱਲੀ ਦੀਆਂ ਸਰਹੱਦਾਂ ‘ਤੇ ਇਸ ਸੰਘਰਸ਼ ਨੂੰ ਤਿੰਨ ਮਹੀਨੇ ਹੋਣ ਵਾਲੇ ਹਨ। ਇਸਦੇ ਚੱਲਦਿਆਂ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਪੈਂਦੇ ਪਿੰਡ ਪੱਦੀ ਸੂਰਾ ਸਿੰਘ ਦੇ 70 ਸਾਲਾ ਕਿਸਾਨ ਮਲਕੀਤ ਸਿੰਘ ਦੀ ਦਿੱਲੀ ਧਰਨੇ ਦੌਰਾਨ ਜਾਨ ਚਲੇ ਗਈ। ਦੱਸਿਆ ਜਾ ਰਿਹਾ ਹੈ ਕਿ ਮਲਕੀਤ ਸਿੰਘ ਲੰਘੇ ਸੋਮਵਾਰ ਨੂੰ ਸੱਤਵੀਂ ਵਾਰ ਦਿੱਲੀ ਸੰਘਰਸ਼ ਵਿਚ ਸ਼ਾਮਲ ਹੋਣ ਲਈ ਗਿਆ ਸੀ। ਧਿਆਨ ਰਹੇ ਕਿ ਕਿਸਾਨੀ ਸੰਘਰਸ਼ ਦੇ ਚੱਲਦਿਆਂ ਹੁਣ ਤੱਕ 250 ਦੇ ਕਰੀਬ ਕਿਸਾਨਾਂ ਦੀ ਜਾਨ ਜਾ ਚੁੱਕੀ ਹੈ ਅਤੇ ਕੇਂਦਰ ਦੀ ਮੋਦੀ ਸਰਕਾਰ ਅੱਖਾਂ ਮੀਟ ਕੇ ਬੈਠੀ ਹੋਈ ਹੈ।

Check Also

ਪੰਜਾਬ ਪੁਲਿਸ ਦੇ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਨੇ ਛੱਡੀ ਨੌਕਰੀ

ਕਿਹਾ : ਸਿਹਤ ਠੀਕ ਨਾ ਹੋਣ ਕਰਕੇ ਲਈ ਹੈ ਵੀਆਰਐਸ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪੁਲਿਸ …