ਕਿਸਾਨ ਆਗੂਆਂ ਨੇ 27 ਫਰਵਰੀ ਨੂੰ ਦਿੱਲੀ ਦੀਆਂ ਸਰਹੱਦਾਂ ‘ਤੇ ਪਹੁੰਚਣ ਦੀ ਕੀਤੀ ਅਪੀਲ
ਜਲੰਧਰ/ਬਿਊਰੋ ਨਿਊਜ਼
ਸ੍ਰੀ ਗੁਰੂ ਰਵਿਦਾਸ ਜੀ ਦਾ 645ਵਾਂ ਪ੍ਰਕਾਸ਼ ਪੁਰਬ 27 ਫਰਵਰੀ ਨੂੰ ਬੜੀ ਸ਼ਰਧਾਪੂਰਵਕ ਮਜ਼ਦੂਰ-ਕਿਸਾਨ ਏਕਤਾ ਦੇ ਰੂਪ ‘ਚ ਮਨਾਇਆ ਜਾਵੇਗਾ। ਸੰਯੁਕਤ ਕਿਸਾਨ ਮੋਰਚਾ ਦਾ ਹਿੱਸਾ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਜਨਰਲ ਸਕੱਤਰ ਸਤਨਾਮ ਸਿੰਘ ਸਾਹਨੀ, ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਜਸਵੀਰ ਸਿੰਘ ਲਿਟ ਤੇ ਕੰਢੀ ਕਿਸਾਨ ਸੰਘਰਸ਼ ਕਮੇਟੀ ਦੇ ਵਾਈਸ ਚੇਅਰਮੈਨ ਜਰਨੈਲ ਸਿੰਘ ਗੜ੍ਹਦੀਵਾਲ ਨੇ ਅੱਜ ਜਲੰਧਰ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਗੁਰੂ ਰਵਿਦਾਸ ਜੀ ਦੇ ਮਨਾਏ ਦਾ ਰਹੇ ਪ੍ਰਕਾਸ਼ ਪੁਰਬ ‘ਚ ਸ਼ਾਮਲ ਹੋਣ ਲਈ ਪੰਜਾਬ ਦੇ ਲੋਕ ਵੱਡੀ ਗਿਣਤੀ ‘ਚ ਦਿੱਲੀ ਮੋਰਚਿਆਂ ‘ਤੇ ਪਹੁੰਚਣ। ਉਨ੍ਹਾਂ ਕਿਹਾ ਕਿ ਜਿਹੜੇ ਨਹੀਂ ਪਹੁੰਚ ਸਕਦੇ ਉਹ ਆਪਣੇ ਇਲਾਕਿਆਂ, ਸ਼ਹਿਰਾਂ ‘ਚ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਜ਼ਰੂਰ ਮਨਾਉਣ।
Check Also
ਫਿਲਮ ‘ਜਾਟ’ ਨੂੰ ਲੈ ਕੇ ਅਦਾਕਾਰ ਸੰਨੀ ਦਿਓਲ ਤੇ ਰਣਦੀਪ ਹੁੱਡਾ ਵਿਰੁੱਧ ਮਾਮਲਾ ਦਰਜ
ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਲੱਗਣ ਲੱਗੇ ਆਰੋਪ ਜਲੰਧਰ/ਬਿਊਰੋ ਨਿਊਜ਼ ਜਲੰਧਰ ਦੇ ਸਦਰ ਪੁਲਿਸ …