ਕਿਹਾ – ਕਿਸਾਨ ਸਰਕਾਰ ਦੀ ਪੇਸ਼ਕਸ਼ ‘ਤੇ ਹੁੰਗਾਰਾ ਭਰਨ
ਨਵੀਂ ਦਿੱਲੀ/ਬਿਊਰੋ ਨਿਊਜ਼
ਕੇਂਦਰੀ ਖੇਤੀ ਮੰਤਰੀ ਨਰਿੰਦਰ ਤੋਮਰ ਨੇ ਕਿਹਾ ਹੈ ਕਿ ਸਰਕਾਰ ਸੰਘਰਸ਼ਸ਼ੀਲ ਕਿਸਾਨਾਂ ਨਾਲ ਗੱਲਬਾਤ ਮੁੜ ਸ਼ੁਰੂ ਕਰਨ ਲਈ ਤਿਆਰ ਹੈ। ਤੋਮਰ ਨੇ ਕਿਹਾ ਕਿ ਕਿਸਾਨਾਂ ਨੂੰ ਸਰਕਾਰ ਦੀ ਪੇਸ਼ਕਸ਼ ‘ਤੇ ਹੁੰਗਾਰਾ ਜ਼ਰੂਰ ਭਰਨ ਚਾਹੀਦਾ ਹੈ। ਜ਼ਿਕਰਯੋਗ ਹੈ ਕਿ ਸਰਕਾਰ ਨੇ ਖੇਤੀ ਕਾਨੂੰਨ ਡੇਢ ਸਾਲ ਤੱਕ ਲਾਗੂ ਕਰਨ ਤੋਂ ਰੋਕਣ ਦੀ ਕਿਸਾਨਾਂ ਨੂੰ ਪੇਸ਼ਕਸ਼ ਕੀਤੀ ਹੋਈ ਹੈ। ਮੰਤਰੀ ਨੇ ਕਿਹਾ ਕਿ ਇਸ ਡੇਢ ਸਾਲ ਦੇ ਅਰਸੇ ਦੌਰਾਨ ਦੋਵੇਂ ਧਿਰਾਂ ਸਾਂਝੀ ਕਮੇਟੀ ਰਾਹੀਂ ਇਨ੍ਹਾਂ ਕਾਨੂੰਨਾਂ ‘ਤੇ ਚਰਚਾ ਕਰਕੇ ਆਪਸੀ ਵਿਰੋਧ ਖਤਮ ਕਰਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਸਰਕਾਰ ਕਿਸਾਨਾਂ ਦੀ ਭਲਾਈ ਤੇ ਉਨ੍ਹਾਂ ਦੀ ਆਮਦਨ ਦੁੱਗਣੀ ਕਰਨ ਲਈ ਦ੍ਰਿੜ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਕਿਸਾਨਾਂ ਨਾਲ ਪੂਰੀ ਹਮਦਰਦੀ ਨਾਲ ਚਰਚਾ ਕਰਦੀ ਰਹੀ ਹੈ ਤੇ ਉਹ ਇਸ ਲਈ ਅੱਜ ਵੀ ਤਿਆਰ ਹੈ।
Check Also
ਆਈਪੀਐੱਲ ਪ੍ਰੀਮੀਅਰ ਲੀਗ ਲਈ ਲਖਨਊ ਸੁਪਰ ਜਾਇੰਟਸ ਨੇ ਰਿਸ਼ਭ ਪੰਤ ਦੀ ਲਗਾਈ 27 ਕਰੋੜ ਰੁਪਏ ਬੋਲੀ
ਸ਼੍ਰੇਅਸ ਅਈਅਰ ’ਤੇ ਲੱਗੀ 26.75 ਕਰੋੜ ਰੁਪਏ ਦੀ ਬੋਲੀ ਸਾਊਦੀ ਅਰਬ/ਬਿਊਰੋ ਨਿਊਜ਼ : ਭਾਰਤੀ ਕਿ੍ਰਕਟ …