ਭਾਰਤੀਆਂ ਨੂੰ ਹੋਵੇਗਾ ਫਾਇਦਾ
ਨਵੀਂ ਦਿੱਲੀ/ਬਿਊਰੋ ਨਿਊਜ਼
ਅਮਰੀਕਾ ਦੇ ਰਾਸ਼ਟਰਪਤੀ ਜੋ ਬਿਡੇਨ ਨੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਵਲੋਂ ਵਿਸ਼ਵ ਵਿਆਪੀ ਮਹਾਂਮਾਰੀ ਦੌਰਾਨ ਲਾਗੂ ਕੀਤੀ ਗਈ ਨੀਤੀ ਨੂੰ ਖਤਮ ਕਰ ਦਿੱਤਾ ਹੈ। ਇਸ ਨੀਤੀ ਤਹਿਤ ਗਰੀਨ ਕਾਰਡ ਧਾਰਕਾਂ ‘ਤੇ ਅਮਰੀਕਾ ਜਾਣ ਲਈ ਰੋਕ ਲਗਾਈ ਗਈ ਸੀ। ਇਸ ਕਦਮ ਨਾਲ ਅਮਰੀਕਾ ਵਿਚ ਐਚ 1 ਬੀ ਵੀਜ਼ਾ ‘ਤੇ ਕੰਮ ਕਰਨ ਵਾਲੇ ਭਾਰਤੀਆਂ ਨੂੰ ਵੀ ਲਾਭ ਪਹੁੰਚੇਗਾ। ਜੋ ਬਿਡੇਨ ਨੇ ਕਿਹਾ ਕਿ ਅਜਿਹੀ ਨੀਤੀ ਅਮਰੀਕਾ ਦੇ ਹਿੱਤ ਵਿਚ ਨਹੀਂ ਹੈ। ਜ਼ਿਕਰਯੋਗ ਹੈ ਕਿ ਗਰੀਨ ਕਾਰਡ ਨੂੰ ਅਧਿਕਾਰਤ ਰੂਪ ਵਿਚ ਸਥਾਈ ਨਿਵਾਸੀ ਕਾਰਡ ਵੀ ਕਿਹਾ ਜਾਂਦਾ ਹੈ। ਸਾਬਕਾ ਰਾਸ਼ਟਰਪਤੀ ਟਰੰਪ ਨੇ ਪਿਛਲੇ ਸਾਲ ਕਰੋਨਾ ਵਾਇਰਸ ਦੇ ਮੱਦੇਨਜ਼ਰ ਵਧਦੀ ਬੇਰੁਜ਼ਗਾਰੀ ਨਾਲ ਨਿਪਟਣ ਦਾ ਹਵਾਲਾ ਦਿੰਦੇ ਹੋਏ ਗਰੀਨ ਕਾਰਡ ਜਾਰੀ ਕਰਨ ‘ਤੇ ਰੋਕ ਲਗਾ ਦਿੱਤੀ ਸੀ।
Check Also
ਭਾਰਤੀ ਸੰਵਿਧਾਨ ਦੀ 75ਵੀਂ ਵਰ੍ਹੇਗੰਢ
26 ਨਵੰਬਰ, 1949 ਨੂੰ ਭਾਰਤ ਦਾ ਸੰਵਿਧਾਨ ਮੁਕੰਮਲ ਹੋਇਆ ਸੀ ਤੇ ਇਸ ਤਰ੍ਹਾਂ ਇਸ ਨੇ …