ਲੰਡਨ ਦੀ ਅਦਾਲਤ ਨੇ ਹਵਾਲਗੀ ਦੀ ਦਿੱਤੀ ਮਨਜ਼ੂਰੀ
ਨਵੀਂ ਦਿੱਲੀ/ਬਿਊਰੋ ਨਿਊਜ਼
ਪੰਜਾਬ ਨੈਸ਼ਨਲ ਬੈਂਕ ਦੇ ਘੁਟਾਲੇ ਵਿਚ ਲੋੜੀਂਦੇ ਹੀਰਾ ਕਾਰੋਬਾਰੀ ਨੀਰਵ ਮੋਦੀ ਨੂੰ ਭਾਰਤ ਲਿਆਉਣ ਲਈ ਬ੍ਰਿਟੇਨ ਦੀ ਅਦਾਲਤ ਵਿਚ ਅੱਜ ਸੁਣਵਾਈ ਹੋਈ। ਇਸ ਦੌਰਾਨ ਅਦਾਲਤ ਨੇ ਨੀਰਵ ਨੂੰ ਭਾਰਤ ਭੇਜਣ ਦੀ ਮਨਜੂਰੀ ਦੇ ਦਿੱਤੀ ਹੈ। ਲੰਡਨ ਵਿਚ ਵਰਚੂਅਲ ਪੇਸ਼ਗੀ ਤੋਂ ਬਾਅਦ ਜੱਜ ਸੈਮੂਅਲ ਹੋਰਾਂ ਨੇ ਕਿਹਾ ਕਿ ਨੀਰਵ ਮੋਦੀ ਨੂੰ ਭਾਰਤ ਵਿਚ ਚੱਲ ਰਹੇ ਮਾਮਲੇ ਵਿਚ ਜਵਾਬ ਦੇਣਾ ਪਵੇਗਾ। ਦੱਸਿਆ ਗਿਆ ਨੀਰਵ ਨੇ ਸਬੂਤਾਂ ਨੂੰ ਨਸ਼ਟ ਕਰਨ ਅਤੇ ਗਵਾਹਾਂ ਨੂੰ ਡਰਾਉਣ ਦੀ ਸਾਜਿਸ਼ ਰਚੀ। ਅਦਾਲਤ ਨੇ ਨੀਰਵ ਮੋਦੀ ਦੀ ਮਾਨਸਿਕ ਹਾਲਤ ਠੀਕ ਨਾ ਹੋਣ ਦੀ ਦਲੀਲ ਵੀ ਖਾਰਜ ਕਰ ਦਿੱਤੀ। ਅਦਾਲਤ ਨੇ ਮੁੰਬਈ ਦੀ ਆਰਥਰ ਰੋਡ ਜੇਲ੍ਹ ਦੀ ਬੈਰਕ ਨੰਬਰ 12 ਨੂੰ ਨੀਰਵ ਲਈ ਫਿੱਟ ਦੱਸਿਆ। ਧਿਆਨ ਰਹੇ ਕਿ ਪੰਜਾਬ ਨੈਸ਼ਨਲ ਬੈਂਕ ਦੇ 14 ਹਜ਼ਾਰ ਕਰੋੜ ਰੁਪਏ ਤੋਂ ਵੀ ਜ਼ਿਆਦਾ ਦੇ ਲੈਣ ਦੇਣ ਵਿਚ ਹੋਈ ਧੋਖਾਧੜੀ ਦਾ ਆਰੋਪੀ ਨੀਰਵ ਲੰਡਨ ਦੀ ਜੇਲ੍ਹ ਵਿਚ ਬੰਦ ਹੈ।
Check Also
ਭਾਰਤ ਨੇ ਆਸਟਰੇਲੀਆ ਨੂੰ ਟੈਸਟ ਮੈਚ ’ਚ ਵੱਡੇ ਫਰਕ ਨਾਲ ਹਰਾਇਆ
ਜਸਪ੍ਰੀਤ ਬੁਮਰਾਹ ਨੂੰ ਮਿਲਿਆ ਮੈਨ ਆਫ ਦਾ ਮੈਚ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕ੍ਰਿਕਟ ਟੀਮ ਨੇ …